Home / ਦੁਨੀਆ ਭਰ / ਪੰਜਾਬ ਦੇ ਇਸ ਗੁਰੂਘਰ ਤੋਂ ਵੱਡੀ ਖਬਰ

ਪੰਜਾਬ ਦੇ ਇਸ ਗੁਰੂਘਰ ਤੋਂ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਸਭ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦੇ ਨਾਲ ਰਹਿੰਦੇ ਹਨ ਉਥੇ ਹੀ ਪੰਜਾਬ ਨੂੰ ਗੁਰੂਆਂ-ਪੀਰਾਂ ਦੀ ਧਰਤੀ ਵੀ ਆਖਿਆ ਜਾਂਦਾ ਹੈ ਇਥੇ ਸਭ ਧਰਮਾ ਦੇ ਲੋਕ ਰਹਿੰਦੇ ਹਨ। ਦਸਾਂ ਗੁਰੂਆਂ ਦੀ ਬਾਣੀ ਨੂੰ ਜਿੱਥੇ ਪੰਜਾਬ ਅੰਦਰ ਸਭ ਤੋਂ ਉੱਤਮ ਮੰਨਿਆ ਜਾਂਦਾ ਹੈ। ਉਥੇ ਹੀ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਉਪਰ ਜਿਥੇ ਬਹੁਤ ਸਾਰੇ ਗੁਰਦੁਆਰਾ ਸਾਹਿਬ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਪੂਰੀ ਸ਼ਰਧਾ ਰੱਖੀ ਜਾਂਦੀ ਹੈ ਅਤੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ ਜਾਂਦਾ ਹੈ ,ਤੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਵੀ ਸਭ ਲੋਕਾਂ ਵੱਲੋਂ ਜਾਣੂ ਹੋਇਆ ਜਾਂਦਾ ਹੈ। ਉਥੇ ਹੀ ਕਈ ਵਾਰ ਇਨ੍ਹਾਂ ਗੁਰਦੁਆਰਾ ਸਾਹਿਬ ਦੇ ਨਾਲ ਜੁੜੀਆਂ ਹੋਈਆਂ ਅਜਿਹੀਆਂ ਗੱਲਾਂ ਹਨ ਸ਼ਰਧਾ ਭਾਵਨਾ ਨੂੰ ਹੋਰ ਗੁਰੂ ਘਰ ਨਾਲ ਜੋੜਦੀਆਂ ਹਨ।

new

ਹੁਣ ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ਵਿਚ ਖੁਦਾਈ ਦੌਰਾਨ 125 ਸੋਨੇ ਚਾਂਦੀ ਦੇ ਸਿੱਕੇ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਲੁਧਿਆਣਾ ਦੇ ਅਧੀਨ ਆਉਂਦੇ ਜਗਰਾਓਂ ਦੇ ਪਿੰਡ ਲੰਮਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਉਥੇ ਹੀ ਇਸ ਗੁਰਦੁਆਰਾ ਸਾਹਿਬ ਦੇ ਵਿੱਚ ਨਵੀਂ ਇਮਾਰਤ ਦਾ ਕੰਮ ਉਸਾਰੀ ਅਧੀਨ ਚੱਲ ਰਿਹਾ ਸੀ। ਉਸ ਸਮੇਂ ਹੀ ਬਰਾਂਡੇ ਦੀ ਕੰਧ ਦੀ ਨੀਂਹ ਦੀ ਖੋਦਾਈ ਕਰਦੇ ਹੋਏ ਉਸ ਦੇ ਹੇਠਾਂ ਤੋਂ ਸੋਨੇ ਤੇ ਚਾਂਦੀ ਦੇ 125 ਸਿੱਕੇ ਬਰਾਮਦ ਹੋਏ ਹਨ।

ਇਹ ਗੁਰਦੁਆਰਾ ਸਾਹਿਬ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮ੍ਰਿਤਸਰ ਦੇ ਅਧੀਨ ਆਉਂਦਾ ਹੈ। ਉੱਥੇ ਹੀ ਇਸ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਕੇ ਤੇ ਪਹੁੰਚੇ ਅਤੇ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਂਬਰ ਵੀ ਇਸ ਮੌਕੇ ਤੇ ਮੌਜੂਦ ਸਨ।

newhttps://punjabiinworld.com/wp-admin/options-general.php?page=ad-inserter.php#tab-4

ਜਿਥੇ ਸਭ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਸਿੱਕਿਆਂ ਨੂੰ ਗੁਰਦੁਆਰਾ ਸਾਹਿਬ ਵਿਚ ਸੰਭਾਲ ਕੇ ਰੱਖਿਆ ਜਾਵੇਗਾ ਅਤੇ ਹਰ ਐਤਵਾਰ ਨੂੰ ਸੰਗਤਾਂ ਨੂੰ ਇਹਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਜਗ੍ਹਾ ਤੇ ਹੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਸ਼ਹੀਦੀ ਪਾਏ ਜਾਣ ਦੀ ਖਬਰ ਮਿਲਣ ਤੋਂ ਬਾਅਦ ਮੁਗ਼ਲਾਂ ਦੇ ਸਾਮਰਾਜ ਦੀ ਜੜ੍ਹ ਪੁੱਟੇ ਜਾਣ ਦਾ ਅਹਿਦ ਲਿਆ ਗਿਆ ਸੀ। ਸਿੱਖ ਸੰਗਤ ਵੱਲੋਂ ਇਸ ਜਗ੍ਹਾ ਤੇ ਪਹੁੰਚ ਕੇ ਇਨ੍ਹਾਂ ਸਿੱਕਿਆਂ ਦੇ ਦਰਸ਼ਨ ਕੀਤੇ ਜਾ ਰਹੇ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!