Home / ਦੁਨੀਆ ਭਰ / ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਦਰਬਾਰ ਸਾਹਿਬ ਤੋਂ ਆਈ ਵੱਡੀ ਖਬਰ

ਹਰਿਮੰਦਰ ਸਾਹਿਬ ਸਿੱਖਾਂ ਦੀ ਧਾਰਮਿਕ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਸ਼ੋਭਤ ਹੈ। ਹਰਿਮੰਦਰ ਸਾਹਿਬ ਆਪਣੀ ਸੋਨੇ ਦੀ ਇਮਾਰਤ ਕਾਰਨ ਪ੍ਰਸਿੱਧ ਹੈ ।ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਹੈ ਇਹ ਦੋ ਮੰਜਲਾਂ ਇਮਾਰਤ ਹੈ।ਮਹਾਰਾਜਾ ਰਣਜੀਤ ਸਿੰਘ ਜੀ ਨੇ ਹਰਿਮੰਦਰ ਸਾਹਿਬ ਦਾ ਉੱਪਰਲਾ ਹਿੱਸਾ ਲੱਗਭੱਗ ਚਾਰ ਸੌ ਕਿਲੋ ਸੋਨੇ ਦੀਆਂ ਪੱਤੀਆਂ ਨਾਲ ਬਣਾਇਆ ਸੀ। ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਹੋਰ ਵੀ ਬਹੁਤ ਸਾਰੇ ਮੰਦਰ ਹਨ, ਜਿਵੇਂ ਦੁਰਗਿਆਣਾ ਮੰਦਰ। ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੇ ਹਰਿਮੰਦਰ ਸਾਹਿਬ ਬਣਵਾਇਆ ।ਅੰਮ੍ਰਿਤਸਰ ਵਿੱਚ ਹੀ ਸੰਤ ਵਾਲਮੀਕੀ ਜੀ ਨੇ ਰਾਮਾਇਣ ਲਿਖੀ। ਸ੍ਰੀ ਰਾਮ ਅਤੇ ਸੀਤਾ ਨੇ ਆਪਣਾ ਚੌਦਾਂ ਸਾਲ ਦਾ ਬਨਵਾਸ ਅੰਮ੍ਰਿਤਸਰ ਵਿੱਚ ਹੀ ਕੱਟਿਆ ਸੀ।

ਹਰਿਮੰਦਰ ਦੇ ਦੱਖਣ ਵੱਲ ਇੱਕ ਬਾਗ ਹੈ ਅਤੇ ਬਾਬਾ ਅਟੱਲ ਜੀ ਦਾ ਗੁਰਦੁਆਰਾ ਹੈ। ਹਰ ਰੋਜ਼ ਇੱਥੇ ਵੀਹ ਹਜ਼ਾਰ ਲੋਕਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਜਾਂਦਾ ਹੈ। ਖਾਸ ਮੌਕਿਆਂ ਤੇ ਇੱਕ ਦਿਨ ਦੀ ਗਿਣਤੀ ਇੱਕ ਲੱਖ ਤੱਕ ਪਹੁੰਚ ਜਾਂਦੀ ਹੈ ।ਗੁਰਦੁਆਰੇ ਦੇ ਅੰਦਰ ਆਉਣ ਤੋਂ ਪਹਿਲਾਂ ਹਰ ਇੱਕ ਨੂੰ ਸਿਰ ਢੱਕਣਾ ਜ਼ਰੂਰੀ ਹੈ ।ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿਨ ਵੇਲੇ ਹਰਿਮੰਦਰ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਜਾਂਦਾ ਹੈ ਅਤੇ ਰਾਤ ਵੇਲੇ ਅਕਾਲ ਤਖ਼ਤ ਸਾਹਿਬ ਵਿਖੇ ਸੁੱਖ ਆਸਣ ਕਰਵਾਇਆ ਜਾਂਦਾ ਹੈ। ਅਕਾਲ ਤਖ਼ਤ ਸਾਹਿਬ ਵਿੱਚ ਸਿੱਖ ਯੋਧਿਆਂ ਵੱਲੋਂ ਪੁਰਾਣੇ ਸਮੇਂ ਵਿੱਚ ਵਰਤੇ ਗਏ ਹਥਿਆਰ ਵੀ ਪਏ ਹਨ।ਅਕਾਲ ਤਖ਼ਤ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਣਵਾਇਆ ਸੀ ।ਦਰਬਾਰ ਸਾਹਿਬ ਵਿੱਚ ਚਾਰ ਸੌ ਪੰਜਾਹ ਸਾਲ ਪੁਰਾਣਾ ਇੱਕ ਬੇਰੀ ਦਾ ਰੁੱਖ ਹੈ ਜਿਸ ਦੀ ਆਪਣੀ ਧਾਰਮਿਕ ਅਤੇ ਇਤਿਹਾਸਕ ਚਿਕਿਤਸਾ ਦੀ ਮਹੱਤਤਾ ਹੈ ।ਹਫ਼ਤੇ ਦੇ ਅਖੀਰਲੇ ਦਿਨਾਂ ਵਿੱਚ ਸਵੇਰੇ ਸਵੇਰੇ ਘੱਟ ਭੀੜ ਹੁੰਦੀ ਹੈ ।

ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ “ਅਠ ਸਠ ਤੀਰਥ” ਕਿਹਾ।।

ਦੱਸ ਦਈਏ ਕਿ ਗੁਰੂ ਜੀ ਨੇ ਇਸ ਦਾ ਨੀਂਹ ਪੱਥਰ ਇੱਕ ਮੁਸਲਮਾਨ ਫ਼ਕੀਰ ਸਾਂਈ ਮੀਂਆ ਮੀਰ (1550-1635) ਪਾਸੌਂ 28 ਦਸੰਬਰ 1588 ਨੂੰ ਰਖਵਾਇਆ ਸੀ। ਇਸ ਤੌਂ ਪਹਿਲਾਂ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਦਾ ਕੰਮ ਸ੍ਰੀ ਗੁਰੂ ਰਾਮਦਾਸ ਜੀ (1534-1581) ਸ਼ੁਰੂ ਕਰਵਾ ਚੁੱਕੇ ਸਨ। ਕੁਝ ਹਵਾਲਿਆ ਉਹ ਜ਼ਮੀਨ ਤੁੰਗ ਪਿੰਡ ਦੇ ਵਸਨੀਕਾਂ ਪਾਸੌਂ ਖਰੀਦੀ ਗਈ ਸੀ ਪਰ ਦੁਸਰੇ ਪਾਸੇ ਹੋਰਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਸਮਰਾਟ ਅਕਬਰ ਵਲੋਂ ਸ਼੍ਰੀ ਬੀਬੀ ਭਾਨੀ ਜੀ ਨੂੰ ਉਸ ਵਕਤ ਤੋਹਫੇ ਵਜੋਂ ਭੇਟ ਕੀਤੀ ਗਈ ਸੀ ਜੱਦ ਉਨ੍ਹਾਂ ਦਾ ਵਿਆਹ ਸ਼੍ਰੀ ਗੁਰੂ ਰਾਮਦਾਸ ਜੀ ਨਾਲ ਹੋਇਆ ਸੀ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?