ਸਿੱਧੂ ਮੂਸੇਵਾਲੇ ਦੀ ਗੀਤ ‘ਚ ਜਿਸ ਬਲਵਿੰਦਰ ਸਿੰਘ ਜਟਾਣਾ ਦੀ ਗੱਲ ਹੋ ਰਹੀ ਏ , ਜਾਣੋ ਕੌਣ ਸੀ ਬਲਵਿੰਦਰ ਸਿੰਘ ਜਟਾਣਾ ਅਤੇ ਉਸਦੇ ਸਾਥੀ -ਗੱਲ 23 ਜੁਲਾਈ 1990 ਦੀ ਹੈ, ਸਵੇਰ ਦੇ 10:30 ਵਜੇ ਦਾ ਵਕਤ ਸੀ। ਚੰਡੀਗਡ਼੍ਹ ਦੇ ਸੈਕਟਰ 26 ਵਿਚ ਐੱਸ.ਵਾਈ.ਐੱਲ.ਦੇ ਮੁੱਖ ਦਫ਼ਤਰ ਵਿਚ ਦਫ਼ਤਰੀ ਅਮਲਾ ਕੰਮਾਂ-ਕਾਰਾਂ ਵਿਚ ਰੁੱਝਾ ਹੋਇਆ ਸੀ । ਦੂਜੀ ਮੰਜ਼ਿਲ ਦੇ ਇਕ ਕਮਰੇ ਵਿਚ ਅਫ਼ਸਰਾਂ ਦੀ ਮੀਟਿੰਗ ਚੱਲ ਰਹੀ ਸੀ । ਇਸ ਮੌਕੇ ਚਾਰ ਜੁਝਾਰੂ ਸਿੰਘ ਸਕੂਟਰਾਂ ਉਪਰ ਇਸ ਦਫ਼ਤਰ ਪਹੁੰਚੇ । ਜਿਹਨਾਂ ਦੀ ਅਗਵਾਈ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਭਾਈ ਚਰਨਜੀਤ ਸਿੰਘ ਚੰਨੀ ਕਰ ਰਹੇ ਸੀ । ਦੂਜੀ ਮੰਜ਼ਿਲ ਤੇ ਪਹੁੰਚ ਕੇ ਜਿਉਂ ਹੀ ਇਹ ਮੀਟਿੰਗ ਵਾਲੇ ਕਮਰੇ ਵੱਲ ਵਧੇ ਤਾਂ ਸੇਵਾਦਾਰ ਭੋਲਾ ਪ੍ਰਸ਼ਾਦ ਨੇ ਇਹਨਾਂ ਜੁਝਾਰੂਆਂ ਨੂੰ ਰੋਕਿਆ ।
ਸਿੰਘਾਂ ਦੇ ਹੱਥਾਂ ਵਿਚ ਸਾਇਲੈਂਸਰ ਲੱਗੇ ਅਸਲੇ ਵੇਖ ਕੇ ਸੇਵਾਦਾਰ ਘਬਰਾ ਗਿਆ ਤੇ ਉਸ ਨੇ ਪਿੱਛੇ ਨੂੰ ਭੱਜ ਇਕ ਦਮ ਦੂਜੀ ਮੰਜ਼ਿਲ ਤੋਂ ਹੇਠਾਂ ਛਾਲ ਮਾ ਰ ਦਿੱਤੀ।ਸਕਿੰਟਾਂ ਵਿਚ ਹੀ ਸਾਰੇ ਸਿੰਘ ਮੀਟਿੰਗ ਵਾਲੇ ਕਮਰੇ ਵਿਚ ਦਾਖਲ ਹੋਏ ਅਤੇ ਐੱਸ.ਵਾਈ.ਐੱਲ.ਦੇ ਮੁੱਖ ਇੰਜੀਨੀਅਰ ਐੱਮ.ਐੱਸ.ਸੀਕਰੀ ਨੂੰ ਗੋ ਲੀ ਮਾ ਰ ਦਿੱਤੀ ( ਨਹਿਰ ਦੀ ਉਸਾਰੀ ਨੂੰ ਰੋਕੇ ਜਾਣ ਦੀਆਂ ਕਈ ਅਪੀਲਾਂ ਦਲੀਲਾਂ ਮਗਰੋਂ ) । ਇਸ ਮੌਕੇ ਨਿਗਰਾਨ ਇੰਜੀਨੀਅਰ ਅਵਤਾਰ ਸਿੰਘ ਔਲਖ ਵੀ ਮਾਰਿਆ ਗਿਆ।ਸਾਰੇ ਸਿੰਘ ਆਰਾਮ ਨਾਲ ਦਫ਼ਤਰੋਂ ਨਿਕਲੇ ਤੇ ਸਕੂਟਰਾਂ ਉਪਰ ਸਵਾਰ ਹੋ ਕੇ ਫ਼ਰਾਰ ਹੋ ਗਏ ।
ਭਾਈ ਸਾਹਿਬ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਅਗਵਾਈ ਵਿਚ ਸੋਧੇ ਜਾਣ ਵਾਲੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਇੰਜੀਨੀਅਰ ਦੀ ਸੁਧਾਈ ਸਮੁੱਚੇ ਪੰਜਾਬੀ ਭਾਈਚਾਰੇ ਦੇ ਹਿੱਤ ਵਿਚ ਸੀ ਜੇਕਰ ਉਸ ਨਹਿਰ ਦੀ ਤਾਮੀਰ ਹੋ ਜਾਂਦੀ ਤਾਂ ਪੰਜਾਬ ਦੀ ਕਿਰਸਾਨੀ ਲਈ ਇਹ ਘਾਤਕ ਸਿੱਧ ਹੋਣੀ ਸੀ । ਭਾਈ ਸਾਹਿਬ ਜੀ ਦੀ ਸੰਘਰਸ਼ ਪ੍ਰਤੀ ਨਿਸ਼ਕਾਮ ਭਾਵਨਾ ਤੇ ਗੁਰਸਿੱਖੀ ਜੀਵਨ ਤੋਂ ਪ੍ਰਭਾਵਿਤ ਹੋ ਕੇ ਜਥੇਦਾਰ ਸੁਖਦੇਵ ਸਿੰਘ ਜੀ ਬੱਬਰ ਨੇ ਭਾਈ ਸਾਹਿਬ ਨੂੰ ਮਾਲਵੇ ਇਲਾਕੇ ਵਿਚ ਜਥੇਬੰਦੀ ਦਾ ਮੁੱਖੀ ਥਾਪ ਦਿੱਤਾ ਸੀ।
ਅੱਜਕੱਲ ਮੀਡੀਆਂ ਵਿਚ ਸਿਆਸੀ ਭਲਵਾਨ ਬੜੀ ਫੁਕਰੀਆਂ ਮਾਰ ਰਹੇ ਨੇ ਕਿ ਸਤਲਜੁ-ਯਮੁਨਾ ਲਿੰਕ ਨਹਿਰ ਰਾਂਹੀ ਪੰਜਾਬ ਦਾ ਪਾਣੀ ਲੁਟੇ ਜਾਣ ਖਿਲਾਫ ਉਨਾਂ ਆਹ ਕੀਤਾ ਤੇ ਔਹ ਕੀਤਾ। ਪਰ ਅਸਲ ਵਿਚ ਇਹ ਸਾਰੇ ਲੋਕ ਗਿਣ-ਮਿਥਕੇ ਡਰਾਮੇ ਕਰਦੇ ਰਹੇ ਹਨ।ਕੋਈ ਵੀ ਹਿੱਕ ਡਾਹਕੇ ਨਹੀ ਲੜਿਆ।ਨਹਿਰ ਦੀ ਉਸਾਰੀ ਬਾਰੇ ਜਦ ਖਾੜਕੂ ਸਿੰਘਾਂ ਦੀ ਮੀਟਿੰਗ ਹੋਈ ਸੀ ਤਾਂ ਭਾਈ ਸੁਖਦੇਵ ਸਿੰਘ ਬੱਬਰ ਨੇ ਇਹ ਜਿੰਮੇਵਾਰੀ ਆਪ ਲਈ ਸੀ ।ਇਹ ਕਾਰਵਾਈ ਭਾਈ ਸੁਖਦੇਵ ਸਿੰਘ ਬੱਬਰ ਦੀ ਕਮਾਂਡ ਹੇਠ ਭਾਈ ਬਲਵਿੰਦਰ ਸਿੰਘ ਜਟਾਣਾ,ਭਾਈ ਜਗਤਾਰ ਸਿੰਘ ਪੰਜੋਲਾ,ਭਾਈ ਬਲਵੀਰ ਸਿੰਘ ਫੌਜੀ ਮਕਰੌੜ,ਭਾਈ ਹਰਮੀਤ ਸਿੰਘ ਭਾਊਵਾਲ ਨੇ ਕੀਤੀ ਸੀ । ਸਿੰਘਾਂ ਦੇ ਹੱਲੇ ਮਗਰੋਂ ਇਕ ਵੀ ਇੱਟ ਨਹਿਰ ਦੀ ਉਸਾਰੀ ਲਈ ਨਹੀ ਲੱਗੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.