ਬੀਤੇ ਮਹੀਨੇ ਜਿੱਥੇ 29 ਮਈ ਦੀ ਸ਼ਾਮ ਨੂੰ ਕੁਝ ਇਸ ਖਬਰ ਨੇ ਜਿਥੇ ਪੂਰੀ ਦੁਨੀਆਂ ਨੂੰ ਹਿਲਾਕੇ ਰੱਖ ਦਿੱਤਾ ਸੀ ਉਥੇ ਹੀ ਇਸ ਮਾਮਲੇ ਦੀ ਜਾਂਚ ਅਜੇ ਤੱਕ ਜਾਰੀ ਹੈ। ਜਿੱਥੇ ਇਸ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿਚ ਰਹਿਣ ਵਾਲੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਉਥੇ ਹੀ ਹੁਣ ਤੱਕ ਇਸ ਮਾਮਲੇ ਦੇ ਤਹਿਤ ਪੁਲਸ ਵੱਲੋਂ ਕਈ ਗੈਂਗਸਟਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਮਾਮਲੇ ਦੇ ਵਿਚ ਜਿਥੇ ਕੁਝ ਹੋਰ ਗਾਇਕਾਂ ਨੂੰ ਵੀ ਜੋੜ ਕੇ ਵੇਖਿਆ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਵੀ ਸਿੱਧੂ ਮੂਸੇਵਾਲਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ।
ਹੁਣ ਸਿੱਧੂ ਮੂਸੇਵਾਲਾ ਤੋਂ ਬਾਅਦ ਮਨਕੀਰਤ ਔਲਖ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਤਲ ਵਿਵਾਦ ਨੂੰ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਸਿੱਧੂ ਮੂਸੇਵਾਲਾ ਦੀ ਮੌ ਤ ਹੋਈ ਸੀ ਤਾਂ ਉਸ ਸਮੇਂ ਹੀ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਦੇ ਕੇਸ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ। ਤੇ ਆਖਿਆ ਗਿਆ ਸੀ ਕੇ ਸਿੱਧੂ ਮੂਸੇਵਾਲਾ ਦਾ ਕੇਸ ਹੋਣ ਚ ਗਾਇਕ ਮਨਕੀਰਤ ਔਲਖ ਦਾ ਹੱਥ ਹੈ।
ਕਿਉਂਕਿ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵੱਲੋਂ ਮਨਕੀਰਤ ਔਲਖ ਦੇ ਵਿਰੋਧ ਵਿੱਚ ਪੋਸਟ ਪਾ ਕੇ ਉਸਨੂੰ ਇਸ ਕਤਲ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ। ਉਥੇ ਹੀ ਮਨਕੀਰਤ ਔਲਖ ਵੱਲੋਂ ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਸੀ ਤੇ ਆਖਿਆ ਗਿਆ ਸੀ ਕਿ ਉਹ ਕਿਸੇ ਦੇ ਪੁੱਤਰ ਨੂੰ ਖੋਹ ਨਹੀਂ ਸਕਦੇ, ਉੱਥੇ ਕਿ ਉਨ੍ਹਾਂ ਵੱਲੋਂ ਆਪਣੇ ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਕੁਝ ਪੋਸਟਾਂ ਇੰਸਟਾਗ੍ਰਾਮ ਤੇ ਸਾਂਝੀ ਕੀਤੀਆਂ ਗਈਆਂ ਸਨ, ਇਹ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਜਾਣ ਬੁੱਝ ਕੇ ਇਸ ਮਾਮਲੇ ਵਿੱਚ ਫਸਾ ਇਆ ਜਾ ਰਿਹਾ ਹੈ।
ਜਿੱਥੇ ਉਹ ਆਪਣੀ ਜਿੰਦਗੀ ਨੂੰ ਰਿਸਕ ਮਹਿਸੂਸ ਕਰਦੇ ਹੋਏ ਕੁਝ ਦਿਨ ਪਹਿਲਾਂ ਹੀ ਦੇਸ਼ ਨੂੰ ਛੱਡ ਕੇ ਵਿਦੇਸ਼ ਚਲੇ ਗਏ ਸਨ। ਉੱਥੇ ਹੀ ਹੁਣ ਇਸ ਮਾਮਲੇ ਨੂੰ ਲੈ ਕੇ ਮਨਕੀਰਤ ਔਲਖ ਨੂੰ ਏ ਜੀ ਟੀ ਐਫ ਦੇ ਚੀਫ਼ ਪ੍ਰਮੋਦ ਬਾਨ ਵੱਲੋਂ ਕਲੀਨ ਚਿੱਟ ਜਾਰੀ ਕੀਤੀ ਗਈ ਹੈ।