ਸੰਗਰੂਰ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਵਿਚ ਹੁਣ ਤਾਜ਼ਾ ਰਿਪੋਰਟ ਮੁਤਾਬਕ ਇਕ ਵਾਰ ਫਿਰ ਸਿਮਰਨਜੀਤ ਸਿੰਘ ਮਾਨ ਅੱਗੇ ਚਲ ਰਹੇ ਹਨ। ਬੇਸ਼ੱਕ ਇਹ ਲੀਡ ਘਟ ਗਈ ਹੈ ਪਰ ਫਿਰ ਵੀ ਲੱਗਭਗ 5592 ਵੋਟਾਂ ਦੀ ਲੀਡ ਨਾਲ ਸਿਮਰਨਜੀਤ ਸਿੰਘ ਮਾਨ ਲੱਗੇ ਚਲ ਰਹੇ ਹਨ। ਹੁਣ ਤਕ ਅੱਧੀਆਂ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।
ਦੂਜੇ ਨੰਬਰ ‘ਤੇ ਗੁਰਮੇਲ ਸਿੰਘ (Gurmail Singh) ਹਨ, ਜਦਕਿ ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਨ।Sangrur by-election results: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣਾਂ ਵਿਚ ਜਿੱਤ ਦੇ ਨੇੜੇ ਹਨ। ਸਿਮਰਨਜੀਤ ਸਿੰਘ ਮਾਨ ਵੋਟਾਂ ਦੀ ਗਿਣਤੀ ਸ਼ੁਰੂ ਹੁੰਦੇ ਹੀ ਬਾਕੀ ਉਮੀਦਵਾਰਾਂ ਨੂੰ ਪਛਾੜਦੇ ਗਏ ਤੇ ਆਪ ਨੂੰ ਜਿੱਤ ਦੇ ਨੇੜੇ ਨਹੀਂ ਲੱਗਣ ਦਿੱਤਾ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧ ਰਹੇ ਹਨ। ਉਨ੍ਹਾਂ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਤੀਜਾ @AamAadmiParty ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।
ਉੱਧਰ ਦੂਜੇ ਪਾਸੇ Sangrur By election Result 2022: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਨਿਮੋਸ਼ੀ ਸਹਿਣੀ ਪਈ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਲੀਡ ਮਿਲੀ ਹੈ। ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਦੀ ਗਿਣਤੀ ਅਜੇ ਚੱਲ ਰਹੀ ਹੈ। ਮੁੱਢਲੇ ਰੁਝਾਨਾਂ ‘ਚ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਵਿਚ ਫਸਵਾਂ ਮੁਕਾਬਲਾ ਰਿਹਾ ਪਰ ਮਾਨ ਨੇ ਸ਼ੁਰੂ ਤੋਂ ਹੀ ਲੀਡ ਬਰਕਰਾਰ ਰੱਖੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.