ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ’ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ 27 ਜੂਨ ਨੂੰ ਪਲੇਠਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ ਤੇ ਉਮੀਦ ਹੈ ਕਿ ਸਰਕਾਰ ਪੰਜਾਬ ਵਾਸੀਆਂ ’ਤੇ ਨਵੇਂ ਟੈਕਸਾਂ ਦਾ ਬੋਝ ਨਹੀਂ ਪਾਏਗੀ। ਬਜਟ ਸੈਸ਼ਨ ਦਾ ਇਲੈਕਟ੍ਰਾਨਿਕ ਮੀਡੀਆ ’ਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.