ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਕਰੋਨਾ ਰਿਪੋ ਰਟ ਪਾਜ਼ੀ ਟਿਵ ਪਾਈ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਚੋਣ ਜਿੱਤਣ ਤੋਂ ਬਾਅਦ ਰੋਡ ਸ਼ੋਅ ਦੌਰਾਨ ਮਾਨ ਦੀ ਸਿਹਤ ਖਰਾਬ ਹੋ ਗਈ ਸੀ, ਜਿਨ੍ਹਾਂ ਦੀ ਕਰੋਨਾ ਰਿਪੋਰਟ ਹੁਣ ਪਾਜੀਟਿਵ ਆਈ ਹੈ।ਡਾਕ ਟਰਾਂ ਨੇ ਦੱਸਿਆ ਹੈ ਕਿ ਗਲਾ ਖ ਰਾ ਬ ਹੋਣ ਕਾਰਨ ਡਾਕ ਟਰਾਂ ਦੀ ਟੀਮ ਵੱਲੋਂ ਸ.ਮਾਨ ਦਾ ਕਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਸਿਮਰਨਜੀਤ ਸਿੰਘ ਮਾਨ ਆਪਣੀ ਬਗੁਆਣਾ ਸਥਿਤ ਰਿਹਾਇਸ਼ ਵਿਖੇ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜਿਮਨੀ ਚੋਣ ਵਿਚ ਜਿੱਤ ਦਰਜ ਕੀਤੀ ਸੀ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਦੱਸ ਦਈਏ ਕਿ ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ।
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਜਿੱਥੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਭਖੀ ਹੋਈ ਸੀ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਜ਼ੋਰ ਸ਼ੋਰ ਨਾਲ ਕੀਤਾ ਗਿਆ ਸੀ। ਜਿੱਥੇ 23 ਜੂਨ ਨੂੰ ਸੰਗਰੂਰ ਤੋਂ ਜਿਮਨੀ ਚੋਣਾਂ ਹੋਈਆਂ ਉਥੇ ਹੀ ਇਸ ਵਾਰ ਲੋਕਾਂ ਵਿਚ ਵੋਟਾਂ ਪ੍ਰਤੀ ਉਤਸ਼ਾਹ ਦੇਖਿਆ ਗਿਆ। ਵੱਖ ਵੱਖ ਪਾਰਟੀਆਂ ਵੱਲੋਂ ਜਿੱਥੇ ਜਿੱਤ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਉਥੇ ਹੀ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਜਿੱਤ ਹਾਸਲ ਕਰਨ ਵਿਚ ਕਾਮਯਾਬ ਹੋਏ ਹਨ।