ਸੰਗੀਤਕ ਖੇਤਰ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਮਿਹਨਤ ਸਦਕਾ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ। ਉੱਥੇ ਹੀ ਬਹੁਤ ਸਾਰੇ ਗਾਇਕਾਂ ਦੇ ਵਿੱਚ ਅਜਿਹੇ ਗਾਇਕ ਵੀ ਸਾਹਮਣੇ ਆਏ ਹਨ ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣੇ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨ ਗਾਇਕਾਂ ਵੱਲੋਂ ਵੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਪੰਜਾਬ ਤੇ ਸੱਭਿਆਚਾਰ ਨਾਲ ਜੋੜਨ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਕਈ ਅਜਿਹੇ ਨੌਜਵਾਨ ਹਨ ਜਿਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਵਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਸੱਭਿਆਚਾਰ ਨਾਲ ਜੋੜਨ ਵਾਸਤੇ ਨੌਜਵਾਨਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਹਨ।
ਉਥੇ ਹੀ ਅੱਠ ਜੂਨ ਨੂੰ ਹੋਏ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਦੇ ਵਿੱਚ ਵੀ ਡੇਢ ਤੋਂ ਦੋ ਲੱਖ ਦੇ ਕਰੀਬ ਲੋਕ ਪਹੁੰਚੇ ਹੋਏ ਸਨ। ਉਥੇ ਹੀ ਉਨ੍ਹਾਂ ਦੇ ਮਾਤਾ ਪਿਤਾ ਵੱਲੋਂ ਦੁਖੀ ਮਨ ਦੇ ਨਾਲ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਪੁੱਤਰ ਦੇ ਨਾਮ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਦਰਖਤ ਲਾਏ ਜਾਣ ਦੀ ਅਪੀਲ ਕੀਤੀ ਗਈ ਸੀ, ਉਥੇ ਹੀ ਹੁਣ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਵਲੋਂ ਇੰਸਟਾਗ੍ਰਾਮ ਤੇ ਪੋਸਟ ਪਾ ਕੀਤੀ ਇਹ ਅਪੀਲ।
ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਜਿੱਥੇ ਹੁਣ ਲੋਕਾਂ ਅੱਗੇ ਇੱਕ ਅਪੀਲ ਕੀਤੀ ਗਈ ਹੈ ਜਿੱਥੇ ਉਨ੍ਹਾਂ ਆਖਿਆ ਕਿ ਸਿੱਧੂ ਮੂਸੇਵਾਲਾ ਦਾ ਨਾਮ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਆਪਣੇ ਕਿਸੇ ਵੀ ਪ੍ਰਕਾਰ ਦੇ ਕੰਮਾਂ ਜਾਂ ਰਾਜਨੀਤਿਕ ਪ੍ਰੋਗਰਾਮਾਂ ਵਿੱਚ ਨਾ ਵਰਤੇ। ਜਿਸ ਵਾਸਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਭ ਲੋਕਾਂ ਨੂੰ ਇੰਸਟਾਗ੍ਰਾਮ ਤੇ ਇਕ ਪੋਸਟ ਪਾ ਕੇ ਇਸ ਦੀ ਅਪੀਲ ਕੀਤੀ ਗਈ ਹੈ।