Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਲੋਕਾਂ ਵਿੱਚ ਵੀ ਗਰਮੀ ਦੇ ਕਾਰਨ ਹਾਹਾਕਾਰ ਮਚੀ ਵੇਖੀ ਜਾ ਰਹੀ ਸੀ। ਕਿਉਂਕਿ ਗਰਮੀ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਕਾਰੋਬਾਰ ਪ੍ਰਭਾਵਤ ਹੋ ਰਿਹਾ ਸੀ ਉਥੇ ਹੀ ਗਰਮੀ ਦੇ ਚਲਦੇ ਹੋਏ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਸੀ ਅਤੇ ਸਿਹਤ ਵਿਭਾਗ ਵੱਲੋਂ ਵੀ ਲਗਾਤਾਰ ਲੋਕਾਂ ਨੂੰ ਦੁਪਹਿਰ ਦੇ ਸਮੇਂ ਜ਼ਰੂਰੀ ਕੰਮ ਦੇ ਹੁੰਦੇ ਹੀ ਘਰ ਤੋਂ ਬਾਹਰ ਜਾਣ ਵਾਸਤੇ ਆਖਿਆ ਸੀ। ਇਸ ਗਰਮੀ ਦੇ ਕਾਰਨ ਜਿੱਥੇ ਬਹੁਤ ਸਾਰੀਆਂ ਫਸਲਾਂ ਨੁਕਸਾਨੀਆਂ ਗਈਆਂ ਉੱਥੇ ਹੀ ਕਈ ਲੋਕਾਂ ਦੇ ਕੰਮ ਵੀ ਪ੍ਰਭਾਵਤ ਹੋਏ ਹਨ ।

ਹੁਣ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤੋਂ ਜਿੱਥੇ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਮੀਂਹ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ 30 ਜੂਨ ਤੋਂ ਮੌਨਸੂਨ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਇਕ ਹਫਤੇ ਤੱਕ ਮੌਸਮ ਇਸੇ ਤਰਾਂ ਹੀ ਰਹੇਗਾ। ਹੁਣ ਮੌਸਮ ਵਿਭਾਗ ਵੱਲੋਂ 1 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿੱਥੇ ਕਈ ਜ਼ਿਲ੍ਹਿਆਂ ਵਿੱਚ 1 ਜੁਲਾਈ ਨੂੰ ਭਾਰੀ ਬਰਸਾਤ ਹੋ ਸਕਦੀ ਹੈ।

ਜਿਨ੍ਹਾਂ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਪਠਾਨਕੋਟ ਦੇ ਖੇਤਰ ਸ਼ਾਮਿਲ ਹਨ ਅਤੇ ਲੁਧਿਆਣਾ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਬਰਸਾਤ ਹੋਵੇਗੀ ਅਤੇ ਪਠਾਨਕੋਟ ਜਲੰਧਰ, ਨਵਾਂਸ਼ਹਿਰ, ਰੂਪਨਗਰ ਵਿਚ ਵੀਰਵਾਰ ਨੂੰ ਭਾਰੀ ਮੀਂਹ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ।

ਬਰਸਾਤ ਦੇ ਕਾਰਨ ਜਿੱਥੇ ਪੰਜਾਬ ਦੇ ਤਾਪਮਾਨ ਵਿੱਚ ਤਬਦੀਲੀ ਦੇਖੀ ਗਈ ਹੈ ਉਥੇ ਹੀ ਬਠਿੰਡਾ ਅਤੇ ਫਿਰੋਜ਼ਪੁਰ ਦੇ ਵਿੱਚ ਵੱਧ ਤੋਂ ਵੱਧ ਤਾਪਮਾਨ 42 .2 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਅਤੇ ਇਸ ਬਰਸਾਤ ਦੇ ਕਾਰਨ ਕਿਸਾਨਾਂ ਨੂੰ ਵੀ ਭਾਰੀ ਰਾਹਤ ਮਿਲੀ ਹੈ ਜਿਥੇ ਇਸ ਸਮੇਂ ਝੋਨੇ ਦੀ ਬਿਜਾਈ ਹੋ ਰਹੀ ਹੈ ਉਥੇ ਹੀ ਪਾਣੀ ਦੀ ਵਧੇਰੇ ਜ਼ਰੂਰਤ ਹੈ।

Check Also

ਅਗਲੇ ਚਾਰ ਦਿਨਾਂ ਤੱਕ ਮੌਸਮ ਦਿਖਾਊ ਨਵਾਂ ਰੰਗ

ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਨਹੀਂ ਦੇਖਣ ਨੂੰ ਮਿਲੀ ਵੈਸੇ ਤਾਪਮਾਨ …