ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ-ਪੁਥਲ ਦੇਖੀ ਗਈ ਹੈ। ਬਹੁਤ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਵੱਡੀਆਂ ਵੱਡੀਆਂ ਹਸਤੀਆਂ ਨੂੰ ਲੈ ਕੇ ਵੀ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਵਿੱਚ ਜਿਥੇ ਕਾਂਗਰਸ ਪਾਰਟੀ ਦਾ ਪਤਨ ਹੋਣ ਦਾ ਕਾਰਨ ਕਾਂਗਰਸ ਪਾਰਟੀ ਵਿੱਚ ਚਲਿਆ ਕਾਟੋ-ਕਲੇਸ਼ ਦੱਸਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਹੁਤ ਸਾਰੇ ਵਿਧਾਇਕਾਂ ਅਤੇ ਮੰਤਰੀ ਪਾਰਟੀ ਤੋਂ ਕਿਨਾਰਾ ਕਰ ਗਏ ਸਨ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਹੋਂਦ ਵਿਚ ਲਿਆਂਦੀ ਗਈ ਸੀ ਅਤੇ ਫਿਰ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਗਈਆਂ ਸਨ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਅਤੇ ਪੰਜਾਬ ਦੀ ਸਿਆਸਤ ਵਿਚੋਂ ਵੱਡਾ ਧਮਾਕਾ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਜਿੱਥੇ ਬ੍ਰਿਟੇਨ ਵਿੱਚ ਹਨ। ਜਿੱਥੇ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਹੋਇਆ ਸੀ।
ਜਿਥੇ ਹਸਪਤਾਲ ਵਿਚ ਉਨ੍ਹਾਂ ਨੂੰ ਕੁਝ ਦਿਨ ਰੱਖਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਆਪਣੇ ਘਰ ਵਿੱਚ ਆਰਾਮ ਕਰ ਰਹੇ ਹਨ। ਉਹ ਸਿਹਤਯਾਬ ਹੋ ਕੇ ਭਾਰਤ ਵਾਪਸ ਪਰਤ ਆਉਣਗੇ। ਵਾਪਸ ਪਰਤ ਕੇ ਉਹ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕਰ ਸਕਦੇ ਹਨ। ਜਿੱਥੇ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਭਾਜਪਾ ਦੇ ਨਾਲ ਮਿਲ ਕੇ ਆਉਣ ਵਾਲੀਆਂ ਚੋਣਾਂ ਵਿਚ ਹਿੱਸਾ ਲਵੇਗੀ। ਓਥੇ ਹੀ ਲੋਕ ਸਭਾ ਚੋਣਾਂ 2024 ਦੇ ਵਿੱਚ ਵੀ ਭਾਜਪਾ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਨਜ਼ਰ ਰੱਖੀ ਜਾ ਰਹੀ ਹੈ।
ਅਗਰ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵੱਲੋਂ ਗਠਜੋੜ ਕਰ ਲਿਆ ਜਾਂਦਾ ਹੈ ਤਾਂ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਕਿਉਂਕਿ ਇਹ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਕਾਂਗਰਸ ਦਾ ਪੱਲਾ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਗਿਆ ਹੈ।