ਸਿਮਰਨਜੀਤ ਸਿੰਘ ਮਾਨ ਦਾ ਜਨਮ 1945 ਵਿੱਚ ਸ਼ਿਮਲਾ ਵਿਖੇ ਹੋਇਆ। ਉਹ ਇੱਕ ਸਿਆਸੀ ਪਰਿਵਾਰ ਤੋਂ ਹੈ। ਉਸ ਦਾ ਪਿਤਾ, ਲੈਫ ਕਰਨਲ ਜੋਗਿੰਦਰ ਸਿੰਘ ਮਾਨ, ਪੰਜਾਬ ਦਾ ਇੱਕ ਆਗੂ ਸੀ ਅਤੇ 1967 ਵਿੱਚ ਪੰਜਾਬ ਵਿਧਾਨ ਸਭਾ ਦਾ ਸਪੀਕਰ ਸੀ। ਉਸ ਨੇ ਗੀਤਿੰਦਰ ਕੌਰ ਮਾਨ ਨਾਲ ਵਿਆਹ ਕਰਵਾਇਆ ਹੈ।ਮਾਨ ਦੀ ਪਤਨੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਭੈਣਾਂ ਹਨ।
ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਵੀ ਮਰਹੂਮ ਸਿੱਧੂ ਮੂਸੇਵਾਲਾ ਦੇ ਅੰਦਾਜ਼ ਵਿੱਚ ਮਾਰੀ ਥਾਪੀ। ਉਨ੍ਹਾਂ ਨੇ ਆਪ ਸਰਕਾਰ ਨੂੰ ਘੇਰਿਆ। ਦੱਸ ਦਈਏ ਕਿ ਆਪ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ।
ਦੱਸ ਦਈਏ ਕਿ ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ।
ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ। ਆਪ ਦੇ ਗੁਰਮੇਲ ਸਿੰਘ (Gurmail Singh) ਦੂਜੇ ਨੰਬਰ ‘ਤੇ ਰਹੇ, ਜਿਨ੍ਹਾਂ ਨੂੰ 2,47, 332, ਜਦਕਿ ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 79,668, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਨੂੰ 66, 298 ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44, 428 ਵੋਟਾਂ ਪਈਆਂ ਸਨ।