ਦੇਸ਼ ਅੰਦਰ ਕਰੋਨਾ ਦੇ ਖਤਰੇ ਨੂੰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ। ਇਸ ਦੌਰ ਦੇ ਵਿਚ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਦੇਸ਼ ਅੰਦਰ ਆਰਥਿਕ ਮੰਦੀ ਦਾ ਦੌਰ ਵੀ ਸਾਰੇ ਲੋਕਾਂ ਵੱਲੋਂ ਵੇਖਿਆ ਗਿਆ। ਜਿੱਥੇ ਲੋਕਾਂ ਦੇ ਕੰਮ-ਕਾਜ ਪ੍ਰਭਾਵਿਤ ਹੋਣ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।
ਇਸ ਸਭ ਦੇ ਚੱਲਦੇ ਹੋਏ ਜਿੱਥੇ ਵਧ ਰਹੀ ਮਹਿੰਗਾਈ ਨੇ ਲੋਕਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਉਥੇ ਹੀ ਕਈ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਰੂਸ ਅਤੇ ਯੂਕਰੇਨ ਦੀ ਜੰਗ ਨੇ ਵੀ ਇਸ ਸਮੇਂ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਇਥੇ ਬਹੁਤ ਸਾਰੀਆਂ ਵਸਤਾਂ ਦੇ ਆਦਾਨ-ਪ੍ਰਦਾਨ ਉਪਰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਜਾਣ ਕਾਰਨ ਉਨ੍ਹਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਹੁਣ ਸੋਨਾ ਖਰੀਦਣ ਵਾਲਿਆਂ ਦੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੀ ਕੀਮਤ ਵਧ ਸਕਦੀ ਹੈ ਅਤੇ ਸਰਕਾਰ ਵੱਲੋਂ ਟੈਕਸ ਵਧਾ ਦਿਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਮਹਿੰਗਾਈ ਦੀ ਦਰ ਲਗਾਤਾਰ ਵਧ ਰਹੀ ਹੈ ਉੱਥੇ ਹੀ ਹੁਣ ਸੋਨੇ ਦੀ ਕੀਮਤ ਵਿਚ ਵੀ ਵਾਧਾ ਹੋਣ ਤੇ ਨਾਲ ਬਹੁਤ ਸਾਰੇ ਲੋਕਾਂ ਨੂੰ ਸੋਨਾ ਖਰੀਦਣ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ। ਜਿੱਥੇ ਸਰਕਾਰ ਵੱਲੋਂ ਹੁਣ ਦਰਾਮਦ ਡਿਊਟੀ 5 ਫੀਸਦੀ 1 ਜੁਲਾਈ 2022 ਤੋਂ ਵਧਾ ਦਿੱਤੀ ਹੈ। ਟੈਕਸ ਦਰਾਂ ਦੇ ਨਾਲ ਵਾਧਾ ਕੀਤੇ ਜਾਣ ਨਾਲ ਸੋਨੇ ਦੀ ਦਰਾਮਦ ਬਿਲ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਜਿਸ ਦਾ ਅਸਰ ਵਿਦੇਸ਼ੀ ਮੁਦਰਾ ਭੰਡਾਰ ਤੇ ਵੀ ਵੇਖਿਆ ਗਿਆ ਹੈ।
ਵਿਦੇਸ਼ ਵਿੱਚ ਸੋਨੇ ਦੀ ਮੰਗ ਬਹੁਤ ਬਣੀ ਹੋਈ ਹੈ ਉਥੇ ਹੀ ਸਰਕਾਰ ਨੂੰ ਵਿੱਤੀ ਘਾਟੇ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜਿਸ ਦੇ ਚੱਲਦੇ ਹੋਏ ਸਰਕਾਰ ਵੱਲੋਂ ਹੁਣ ਟੈਕਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜਿੱਥੇ ਹੁਣ ਇੰਪੋਰਟ ਟੈਕਸ ਨੂੰ ਸਰਕਾਰ ਵੱਲੋਂ 7.5 ਫੀਸਦੀ ਤੋਂ ਵਧਾ ਕੇ 12.5 ਫੀਸਦੀ ਕਰ ਦਿੱਤਾ ਗਿਆ ਹੈ। ਕਰੋਨਾ ਦੇ ਦੌਰ ਵਿੱਚ ਸੋਨੇ ਦੀ ਖਰੀਦ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਸੀ।