Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਗਰਮੀ ਤੇ ਚਲਦੇ ਹੋਏ ਜਿਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੰਜਾਬ ਵਿੱਚ ਇਸ ਸਾਲ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਓਥੇ ਹੀ ਗਰਮੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਲੋਕਾਂ ਨੂੰ ਆਪਣੇ ਕੰਮਕਾਜ ਉਪਰ ਆਉਣ ਜਾਣ ਵਿੱਚ ਵੀ ਕਈ ਤਰਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਮੌਸਮ ਵਿਭਾਗ ਵੱਲੋਂ 30 ਜੂਨ ਤੋਂ ਮੌਨਸੂਨ ਦੇ ਸਰਗਰਮ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ।

ਬੀਤੇ ਦੋ ਤਿੰਨ ਦਿਨ ਦੇ ਦੌਰਾਨ ਜਿਥੇ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਦੇ ਕਾਰਨ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਿਲੀ ਸੀ ਅਤੇ ਇਸ ਸਮੇਂ ਜਿਥੇ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਦਾ ਕੰਮ ਕੀਤਾ ਜਾ ਰਿਹਾ ਹੈ ਉਥੇ ਹੀ ਹੋਣ ਵਾਲੀ ਬਰਸਾਤ ਵੀ ਕਾਫੀ ਲਾਹੇਵੰਦ ਸਾਬਤ ਹੋਈ। ਹੁਣ ਪੰਜਾਬ ਵਿੱਚ ਪੂਰੀ ਤਰਾਂ ਨਾਲ ਮਾਨਸੂਨ ਦੇ ਐਕਟਿਵ ਹੋਣ ਬਾਰੇ ਮੌਸਮ ਵਿਭਾਗ ਵੱਲੋਂ ਇਹ ਤਾਜ਼ਾ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਮੁਹਾਇਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਇਸ ਸਮੇਂ ਪੰਜਾਬ ਵਿੱਚ ਜਿੱਥੇ ਮੌਸਮ ਹੁੰਮਸ ਵਾਲਾ ਬਣਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਰਪੇਸ਼ ਆ ਰਹੀਆਂ ਹਨ। ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਹੋਈ ਬਰਸਾਤ ਦੇ ਕਾਰਨ ਇਸ ਗਰਮੀ ਤੋਂ ਕੁਝ ਰਾਹਤ ਮਿਲੀ ਸੀ ਪਰ ਉਸ ਤੋਂ ਬਾਅਦ ਫਿਰ ਤੋਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਅਤੇ ਬੱਦਲਵਾਈ ਦੇਖੀ ਜਾ ਰਹੀ ਹੈ ਜਿਨ੍ਹਾਂ ਵਿੱਚ ਲੁਧਿਆਣਾ ਅਤੇ ਜਲੰਧਰ ਵਿਚ ਵੀ ਬੱਦਲ ਛਾਏ ਹੋਏ ਹਨ।

ਉਥੇ ਹੀ ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਜਿਥੇ ਦੋ ਦਿਨ ਮੌਸਮ ਹੁੰਮਸ ਵਾਲਾ ਬਣਿਆ ਰਹੇਗਾ। ਜਿਸ ਤੋਂ ਪਿੱਛੋਂ ਫਿਰ ਤੋਂ ਲੋਕਾਂ ਨੂੰ ਮੌਨਸੂਨ ਦੇ ਵਿੱਚ ਆਈ ਤਬਦੀਲੀ ਦੇ ਕਾਰਨ ਰਾਹਤ ਮਿਲੇਗੀ ਅਤੇ 6 ਜੁਲਾਈ ਤੋਂ ਮੌਸਮ ਵਿਚ ਤਬਦੀਲੀ ਆ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਜਿਥੇ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗੀ। ।

Check Also

ਫਿਰ ਦੇਖਣਾ ਚਮਤਕਾਰ ਦਿਨ ਬਦਲਦੇ ਤੁਹਾਡੇ

ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ …