700 ਸਾਲ ਪੁਰਾਣਾ ਚਿਨਾਰ ਦਾ ਰੁੱਖ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਵਿਸ਼ਰਾਮ ਕੀਤਾ ਅਨੋਖਾ ਚਮਤਕਾਰ ਅੰਦਰੋਂ ਹੈ ਖੋਖਲਾਪਰ ਅੱਜ ਹੀ ਉਵੇਂ ਹਰਿਆ ਭਰਿਆ ਹੈ।
ਗੁਰੂ ਨਾਨਕ ਦੇਵ ਜੀ ਪੰਜਾਬੀ, ਸੰਸਕ੍ਰਿਤ ਅਤੇ ਪਾਰਸੀ ਭਾਸ਼ਾ ਵਿੱਚ ਮਾਹਰ ਸਨ। ਆਪ ਜੀ ਨੇ ਜਨੇਊ, ਜਾਤ-ਪਾਤ, ਪਾਖੰਡ ਅਤੇ ਮੂਰਤੀ-ਪੂਜਾ ਵਰਗੀਆਂ ਫੋਕੀਆਂ ਰਸਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗੁਰੂ ਨਾਨਕ ਸਾਹਿਬ ਨੇ ਮਾਨਵਤਾ ਨੂੰ ਕਰਮਕਾਂਡ ਅਤੇ ਪਾਖੰਡ ‘ਚੋਂ ਕੱਢਣ ਅਤੇ ਇੱਕੋ-ਇੱਕ ਪ੍ਰਮਾਤਮਾ ਨਾਲ ਜੋੜਨ ਲਈ ਸੰਸਾਰਭਰ ਵਿੱਚ ਪੰਜ ਯਾਤਰਾਵਾਂ (ਉਦਾਸੀਆਂ) ਕੀਤੀਆਂ। ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:
ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ। ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)। ਆਪਣੀਆਂ ਉਦਾਸੀਆਂ ਦੌਰਾਨ ਗੁਰੂ ਨਾਨਕ ਸਾਹਿਬ ਜੀ ਮੱਕੇ ਅਤੇ ਬਗਦਾਦ ਵੀ ਗਏ। ਗੁਰੂ ਜੀ ਨੇ ਹਿੰਦੂ, ਜੈਨੀ,ਬੋਧੀ,ਪਾਰਸੀ ਅਤੇ ਮੁਸਲਮ ਧਰਮ ਦੇ ਲੋਕਾਂ ਨਾਲ ਵਿਚਾਰਾਂ ਕੀਤੀਆਂ, ਗੁਰੂ ਜੀ ਨੇ ਮੰਦਰਾਂ,ਮਸਜਿਦਾਂ ਵਿੱਚ ਜਾ ਕੇ ਵੀ ਇਲਾਹੀ ਉਪਦੇਸ਼ ਦਿੱਤਾ। ਗੁਰੂ ਜੀ ਜਿੱਥੇ ਵੀ ਗਏ ਉਹਨਾਂ ਨੇ ਫੋਕੀਆਂ ਰਸਮਾਂ ਜਿਵੇਂ ਜਾਤ-ਪਾਤ, ਤੀਰਥ ਇਸ਼ਨਾਨ, ਫੋਕੀਆਂ ਧਾਰਮਿਕ ਰਸਮਾਂ ਦਾ ਖੰਡਨ ਕੀਤਾ, ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਔਰਤ ਦੀ ਸਮਾਜਿਕ ਦਸ਼ਾ ਸੁਧਾਰਨ ਹਿੱਤ ਔਰਤਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਔਰਤਾਂ ਦੇ ਹੱਕ ਵਿੱਚ ਗੁਰੂ ਜੀ ਨੇ ਕਿਹਾ:
ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ {ਪੰਨਾ 473} ਗੁਰੂ ਨਾਨਕ ਸਾਹਿਬ ਬੇਸ਼ੱਕ ਹਿੰਦੂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝਦੇ ਸਨ ਪਰ ਆਪਣੇ-ਆਪ ਨੂੰ ਇਹਨਾਂ ਦੋਨਾਂ ਨਾਲੋਂ ਅਲੱਗ ਦੱਸਦੇ ਹੋਏ ਕਹਿੰਦੇ ਹਨ: ਨਾ ਹਮ ਹਿੰਦੂ ਨ ਮੁਸਲਮਾਨ ॥ {ਪੰਨਾ 1136}
ਗੁਰੂ ਨਾਨਕ ਸਾਹਿਬ ਨੇ ਕਦੇ ਵੀ ਕਿਸੇ ਨੂੰ ਖੁਦ ਨੂੰ ਮੰਨਣ ਲਈ ਨਹੀਂ ਕਿਹਾ, ਸਗੋਂ ਹਿੰਦੂ ਨੂੰ ਪੱਕਾ ਅਤੇ ਸੱਚਾ ਹਿੰਦੂ, ਮੁਸਲਮਾਨ ਨੂੰ ਪੱਕਾ ਅਤੇ ਸੱਚਾ ਮੁਸਲਮਾਨ ਬਣਨ ਦਾ ਉਪਦੇਸ਼ ਕੀਤਾ।ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ।
ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ॥ (ਵਾਰ 1;38)