ਭਾਰਤੀਆਂ ਵੱਲੋਂ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉੱਥੇ ਵਿਦੇਸ਼ਾਂ ਵਿੱਚ ਜਾ ਕੇ ਇਨਾਂ ਪੰਜਾਬੀਆ ਵੱਲੋਂ ਲਗਾਤਾਰ ਸਖ਼ਤ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ। ਜਿਥੇ ਉਨ੍ਹਾਂ ਨੂੰ ਉੱਚ ਵਿਦਿਆ ਹਾਸਲ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਰਥਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾਂਦਾ ਹੈ।ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਉਥੋਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਪੰਜਾਬੀਆਂ ਨੂੰ ਵੱਖ-ਵੱਖ ਅਹੁਦਿਆਂ ਤੇ ਬਿਰਾਜ਼ਮਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਵੀ ਉਥੋਂ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਦਿਤਾ ਜਾਂਦਾ ਹੈ।
ਪਰ ਕਈ ਵਾਰ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਜੋ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕੈਨੇਡਾ ਤੋਂ ਸਿੱਖ ਭਾਈਚਾਰੇ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਲੀਨ ਸ਼ੇਵ ਦੇ ਹੁਕਮ ਕਾਰਨ ਹੁਣ 100 ਸਕਿਓਰਿਟੀ ਗਾਰਡ ਨੌਕਰੀ ਤੋਂ ਵਾਂਝੇ ਹੋ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਕਾਲ ਦੇ ਦੌਰਾਨ ਗਾਰਡ ਵੱਲੋਂ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕੀਤੀ ਗਈ ਸੀ।
ਉਥੇ ਹੀ ਟਰਾਂਟੋ ਸ਼ਹਿਰ ਵਿੱਚ ਸਿੱਖ ਸਕਿਉਰਟੀ ਗਾਰਡਾਂ ਨੂੰ ਇਸ ਲਈ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ। ਕਿਉਂਕਿ ਟਰਾਂਟੋ ਵਿੱਚ ਕਲੀਨ ਸ਼ੇਵ ਸਕਿਉਰਟੀ ਗਾਰਡ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਬੋਰਡ ਸਿੱਖ ਔਰਗੇਨਾਈਜ਼ੇਸ਼ਨ ਵੱਲੋਂ ਨੌਕਰੀ ਤੋਂ ਕੱਢੇ ਜਾਣ ਵਾਲੇ ਸੁਰੱਖਿਆ ਗਾਰਡਾਂ ਦੇ ਹੱਕ ਵਿੱਚ ਕੀਤੀ ਗਈ ਹੈ ਕਿ ਉਹਨਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਤੇਜਿੰਦਰ ਸਿੰਘ ਵੱਲੋਂ ਇਕ ਪ੍ਰੈਸ ਬਿਆਨ ਵੀ ਦਿੱਤਾ ਗਿਆ ਜਿਥੇ ਉਨ੍ਹਾਂ ਆਖਿਆ ਕਿ ਟਰਾਂਟੋ ਸ਼ਹਿਰ ਵਿਚ ਹੁਣ ਕਲੀਨ ਸ਼ੇਵ ਸਕਿਉਰਟੀ ਗਾਰਡਾਂ ਦੀ ਜਗ੍ਹਾ ਤੇ 100 ਸਿੱਖ ਸਕਿਉਰਟੀ ਗਾਰਡ ਨੂੰ ਹਟਾ ਦੇਣਾ ਗਲਤ ਹੈ ਜਿਨ੍ਹਾਂ ਵੱਲੋਂ ਕਰੋਨਾ ਦੇ ਦੌਰਾਨ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਸਨ। ਉੱਥੇ ਇੱਕ ਘਾਟੋਂ ਦੇ ਮੇਅਰ ਜੌਨ ਟੋਰੀ ਵੱਲੋਂ ਵੀ ਇਸ ਮਾਮਲੇ ਤੋਂ ਜਾਣੂ ਹੋਣ ਤੋਂ ਬਾਅਦ ਇਸ ਮਸਲੇ ਨੂੰ ਹੱਲ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਿਉਰਟੀ ਗਾਰਡਾਂ ਨੂੰ ਨੌਕਰੀ ਤੋਂ ਹਟਾ ਦੇਣਾ ਜਾਂ ਤਬਾਦਲਾ ਕੀਤਾ ਜਾਣਾ ਸਹੀ ਨਹੀਂ ਹੈ।