ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ (Baghwant Mann) ਨੂੰ ਨਵੀਂ iੰਜ਼ੰਦਗੀ ਦੀ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ । ਉਨ੍ਹਾਂ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਵਾਹਿਗੁਰੂ ਜੀ ਆਪਣੇ ਬੱਚੇ ‘ਤੇ ਆਸ਼ੀਰਵਾਦ ਬਣਾਈ ਰੱਖਿਓ’ । ਇਸ ਦੇ ਨਾਲ ਹੀ ਰਾਘਵ ਚੱਢਾ ਨੇ ਵਿਆਹ ਦੀਆਂ ਹੋਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਵਿਆਹ ਤੋਂ ਬਾਅਦ ਭਗਵੰਤ ਮਾਨ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ ।
ਡਾਕਟਰ ਗੁਰਪ੍ਰੀਤ ਕੌਰ ਜੋ ਕਿ ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਏ । ਇਸ ਦੇ ਨਾਲ ਹੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੋਰ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਦੱਸੀ ਜਾ ਰਹੀ ਹੈ ।ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ ।
ਸੀਐੱਮ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਇਸ ਤੋਂ ਪਹਿਲਾਂ ਉਹ ੨੦੧੫ ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ ।ਉਨ੍ਹਾਂ ਦੇ ਦੋ ਬੱਚੇ ਹਨ ਦਿਲਸ਼ਾਨ ਅਤੇ ਸੀਰਤ ਜੋ ਕਿ ਅਮਰੀਕਾ ‘ਚ ਆਪਣੀ ਮਾਂ ਦੇ ਨਾਲ ਰਹਿੰਦੇ ਹਨ ।ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ ।