ਪੰਜਾਬ ‘ਚ ਵਿਆਹ-ਸ਼ਾਦੀ ਦੌਰਾਨ ਮੁੰਡੇ ਅਤੇ ਕੁੜੀ ਨਾਲ ਮਜ਼ਾਕ ਕਰਨ ਦਾ ਰਿਵਾਜ ਰਿਹਾ ਹੈ। ਇਹ ਰਿਵਾਜ ਪੰਜਾਬੀਆਂ ਨੇ ਆਪਣੇ ਮੁੱਖ ਮੰਤਰੀ ਦੇ ਵਿਆਹ ‘ਤੇ ਵੀ ਖੂਬ ਨਿਭਾਇਆ ਹੈ।ਮੁੱਖ ਮੰਤਰੀ ਮਾਨ ਦੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਦਿੱਤੀਆਂ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ ਹੈ।ਲੋਕ ਮੁੱਖ ਮੰਤਰੀ ਦੇ ਦੂਜੇ ਵਿਆਹ ਨੂੰ ਲੈ ਕੇ ਟਵੀਟ ਕਰ ਰਹੇ ਹਨ।
ਕੋਈ ਉਨ੍ਹਾਂ ਦੇ ਵਿਆਹ ਦੀ ਖ਼ਬਰ ਜਾਣ ਕੇ ਆਪਣੀ ਖੁਸ਼ੀ ਜ਼ਾਹਰ ਕਰ ਰਿਹਾ ਹੈ ਅਤੇ ਕੋਈ ਦੂਜਾ ਵਿਆਹ ਕਾਮਯਾਬ ਹੋਣ ਦੀ ਕਾਮਨਾ ਕਰ ਰਿਹਾ ਹੈ।ਦੱਸਣਯੋਗ ਹੈ ਕਿ ਸਾਲ 2015 ‘ਚ ਉਨ੍ਹਾਂ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਉਸ ਸਮੇਂ ਤੋਂ ਉਨ੍ਹਾਂ ਦੀ ਸਾਬਕਾ ਪਤਨੀ ਆਪਣੇ ਦੋਵੇਂ ਬੱਚਿਆਂ ਨਾਲ ਅਮਰੀਕਾ ਰਹਿ ਰਹੀ ਹੈ।ਵਿਧਾਨ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨ ਤੋਂ ਬਾਅਦ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹੋਏ ਸਨ।
ਦੱਸ ਦਈਏ ਕਿ ਡਾਕਟਰ ਗੁਰਪ੍ਰੀਤ ਕੌਰ ਜੋ ਕਿ ਜੋ ਕਿ ਪੇਸ਼ੇ ਤੋਂ ਡਾਕਟਰ ਹੈ । ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਿਲ ਹੋਏ । ਇਸ ਦੇ ਨਾਲ ਹੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੋਰ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਦੱਸੀ ਜਾ ਰਹੀ ਹੈ ।
ਦੱਸ ਦਈਏ ਕਿ ਪੰਜਾਬ ਦੇ ਸੀਐੱਮ ਅਤੇ ਡਾਕਟਰ ਗੁਰਪ੍ਰੀਤ ਕੌਰ ਇੱਕ ਦੂਜੇ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਜਾਣਦੇ ਸਨ । ਸੀਐੱਮ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ । ਇਸ ਤੋਂ ਪਹਿਲਾਂ ਉਹ ੨੦੧੫ ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ ।
ਦੱਸ ਦਈਏ ਕਿ ਉਨ੍ਹਾਂ ਦੇ ਦੋ ਬੱਚੇ ਹਨ ਦਿਲਸ਼ਾਨ ਅਤੇ ਸੀਰਤ ਜੋ ਕਿ ਅਮਰੀਕਾ ‘ਚ ਆਪਣੀ ਮਾਂ ਦੇ ਨਾਲ ਰਹਿੰਦੇ ਹਨ ।ਵਿਆਹ ਦੀਆਂ ਤਿਆਰੀਆਂ ਪ੍ਰਦੇਸ਼ ਦੇ ਸੂਬਾ ਪ੍ਰਧਾਨ ਰਾਘਵ ਚੱਢਾ ਸੰਭਾਲ ਰਹੇ ਹਨ ।