ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਸਰਕਾਰ ਵੱਲੋਂ ਵੱਖ-ਵੱਖ ਅਹੁਦਿਆਂ ਤੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਠਲ੍ਹ ਪਾਉਣ ਵਾਸਤੇ ਵੀ ਲਗਾਤਾਰ ਅਜਿਹੇ ਲੋਕਾਂ ਉਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਆਏ ਦਿਨ ਸਾਹਮਣੇ ਆ ਰਹੀਆਂ ਹਨ। ਬੀਤੇ ਕੱਲ੍ਹ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਆਹ ਕਰਵਾਇਆ ਗਿਆ ਹੈ।
ਉਥੇ ਹੀ ਰਾਜਨੀਤਿਕ ਜਗਤ ਦੀਆਂ ਸਖ਼ਸ਼ੀਅਤਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਵੀ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਤੇ ਮੁਬਾਰਕਬਾਦ ਦਿੱਤੀ ਗਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਪਹਿਲੀ ਪਤਨੀ ਵੱਲੋ ਚੁੱਪ ਤੋੜੀ ਗਈ ਹੈ ਅਤੇ ਪੋਸਟ ਪਾ ਕੇ ਇਹ ਗੱਲ ਆਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ੍ਹ ਵਿਆਹ ਦੀ ਖ਼ਬਰ ਸਭ ਪਾਸੇ ਇਕ ਦਿਨ ਪਹਿਲਾਂ ਹੀ ਸਾਹਮਣੇ ਆਈ ਸੀ। ਉੱਥੇ ਹੀ ਇਸ ਬਾਰੇ ਗੱਲ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਆਪਣੇ ਇਸ ਵਿਆਹ ਦੀ ਜਾਣਕਾਰੀ ਪਹਿਲਾਂ ਹੀ ਆਪਣੀ ਪਹਿਲੀ ਪਤਨੀ ਅਤੇ ਆਪਣੇ ਬੱਚਿਆਂ ਨੂੰ ਦੇ ਦਿੱਤੀ ਗਈ ਸੀ।
ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਮੀਡੀਆ ਦੇ ਜ਼ਰੀਏ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੇ। ਉੱਥੇ ਹੀ ਹੁਣ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਵੱਲੋਂ ਵੀ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ‘ਚ ਲਿਖਿਆ ਗਿਆ ਹੈ ‘The best revenge is to show them that your life is getting better after they’re gone, ਜਿਸ ਦਾ ਮਤਲਬ ਹੈ ”ਸਭ ਤੋਂ ਚੰਗਾ ਬਦਲਾ ਉਨ੍ਹਾਂ ਨੂੰ ਇਹ ਦਿਖਾਉਣਾ ਹੈ ਕਿ ਉਨ੍ਹਾਂ ਦੇ ਜਾਣ ਤੋਂ ਬਾਅਦ ਤੁਹਾਡਾ ਜੀਵਨ ਬਿਹਤਰ ਹੋ ਰਿਹਾ ਹੈ।
ਭਗਵੰਤ ਮਾਨ ਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਜਿੱਥੇ ਸਹੁੰ ਚੁੱਕ ਸਮਾਗਮ ਵਿੱਚ ਉਨ੍ਹਾਂ ਦੇ ਬੱਚੇ ਸ਼ਾਮਲ ਹੋਏ ਸਨ ਉਥੇ ਹੀ ਲੋਕਾਂ ਵੱਲੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਗਰੇਵਾਲ ਵੀ ਵਾਪਿਸ ਆ ਸਕਦੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਫਿਰ ਤੋਂ ਇੱਕ ਹੋ ਸਕਦਾ ਹੈ।