ਇਸ ਸਮੇਂ ਪੰਜਾਬ ਵਿੱਚ ਜਿੱਥੇ ਗਰਮੀ ਦੇ ਮੌਸਮ ਦੌਰਾਨ ਲੋਕਾਂ ਵੱਲੋਂ ਬਰਸਾਤ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਬੀਤੇ ਦਿਨੀਂ ਇਥੇ ਹੋਈ ਬਰਸਾਤ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਸੀ ਅਤੇ ਕਿਸਾਨਾਂ ਨੂੰ ਵੀ ਜਿਥੇ ਝੋਨੇ ਦੀ ਲਵਾਈ ਦੇ ਸਮੇਂ ਪਾਣੀ ਦੀ ਘਾਟ ਮਹਿਸੂਸ ਨਹੀਂ ਹੋਈ ਸੀ। ਉਥੇ ਹੀ ਮੁੜ ਤੋਂ ਤਾਪਮਾਨ ਵਿਚ ਹੋਏ ਵਾਧੇ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿੱਥੇ ਇਸ ਹੁੰਮਸ ਭਰੇ ਮੌਸਮ ਦੇ ਚੱਲਦਿਆਂ ਹੋਇਆਂ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਸੀ।
ਹੁਣ ਪੰਜਾਬ ਵਿਚ ਅਗਲੇ ਪੰਜ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਹੋਇਆ ਹੈ ਜਿੱਥੇ ਮੌਸਮ ਵਿਭਾਗ ਵੱਲੋਂ ਭਵਿੱਖ ਬਾਣੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਪੰਜ ਦਿਨਾਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਭਰ ਵਿੱਚ ਮੌਨਸੂਨ ਦੇ ਪਹੁੰਚਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਇਨ੍ਹਾਂ ਪੰਜ ਦਿਨਾਂ ਦੌਰਾਨ ਭਾਰੀ ਬਰਸਾਤ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਉਥੇ ਹੀ ਪੰਜਾਬ ਵਿੱਚ ਅਤੇ ਇਸ ਦੇ ਨਾਲ ਹੀ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਭਾਰੀ ਬਰਸਾਤ ਤੇ ਅਸਮਾਨੀ ਬਿਜਲੀ ਡਿੱਗਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ। ਪੰਜਾਬ ਤੋਂ ਇਲਾਵਾ ਚੰਡੀਗੜ੍ਹ, ਦਿੱਲੀ ਅਤੇ ਹਰਿਆਣਾ ਤੇ ਰਾਜਸਥਾਨ ਵਿਚ ਵੀ ਭਾਰੀ ਬਰਸਾਤ ਹੋਵੇਗੀ। ਸੂਬੇ ਵਿੱਚ ਮੀਂਹ ਅਤੇ ਚੱਲਣ ਵਾਲੀਆਂ ਹਵਾਵਾਂ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ ਉਥੇ ਹੀ ਮੁੰਬਈ ਦੇ ਨਾਲ ਲਗਦੇ ਇਲਾਕਿਆਂ ਵਿਚ ਵੀ ਸੋਮਵਾਰ ਤੋਂ ਲਗਾਤਾਰ ਬਰਸਾਤ ਹੋਵੇਗੀ।
ਜਿੱਥੇ ਉਪ ਨਗਰ ਵਿੱਚ ਰੇਲ ਗੱਡੀਆਂ ਵੀ ਪ੍ਰਭਾਵਤ ਹੋਣਗੀਆ ਅਤੇ ਯਾਤਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤਰਾਂ ਹੀ ਮੌਸਮ ਵਿਭਾਗ ਵੱਲੋਂ ਕੇਰਲ ਦੇ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਰਨਾਟਕ ਅਤੇ ਗੁਜਰਾਤ ਵਿੱਚ ਵੀ ਮੌਸਮ ਵਿਭਾਗ ਵੱਲੋਂ ਵਧੇਰੇ ਬਰਸਾਤ ਹੋਣ ਦਾ ਅਨੁਮਾਨ ਜਾਰੀ ਕੀਤਾ ਗਿਆ ਹੈ।