ਪੰਜਾਬ ਵਿਚ ਹੁੰਮਸ ਭਰੀ ਗਰਮੀ ਨੇ ਜਿਥੇ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ ਉਥੇ ਹੀ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਤੇ ਲੱਗਣ ਵਾਲੇ ਕੱਟ ਵੀ ਬਹੁਤ ਸਾਰੇ ਲੋਕਾਂ ਲਈ ਮੁਸ਼ਕਲ ਦਾ ਸਮਾ ਪੈਦਾ ਕਰ ਰਹੇ ਹਨ। ਮੋਸਮ ਵਿਭਾਗ ਵੱਲੋਂ ਜਿੱਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰ ਦਿੱਤੀ ਜਾਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਆਉਣ ਵਾਲੇ ਕੁਝ ਦਿਨਾਂ ਦੇ ਦੌਰਾਨ ਹੋਣ ਵਾਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੇਗੀ ਉਥੇ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਭਾਰੀ ਨੁਕਸਾਨ ਹੋਇਆ ਹੈ।
ਹੁਣ ਪੰਜਾਬ ਵਿੱਚ ਇਨ੍ਹਾਂ ਤਰੀਕਾਂ ਨੂੰ ਭਾਰੀ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਜਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਜਿੱਥੇ 11 ਤੇ 12 ਜੁਲਾਈ ਨੂੰ ਪੰਜਾਬ ਹਰਿਆਣਾ ਵਿਚ ਬਰਸਾਤ ਹੋਣ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ 11 ਅਤੇ 12 ਜੁਲਾਈ ਨੂੰ ਪੰਜਾਬ ਬਾਗ ਦੀ ਹਰਿਆਣਾ ਦੇ ਵਿੱਚ ਵੀ ਬਰਸਾਤ ਹੋਣ ਦੇ ਆਸਾਰ ਦੱਸੇ ਗਏ ਹਨ ਅਤੇ 13 ਤੋਂ 14 ਜੁਲਾਈ ਤੱਕ ਫਿਰ ਭਾਰੀ ਬਰਸਾਤ ਹੋਣ ਦੀ ਚਿਤਾਵਨੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
ਦੱਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਵਿੱਚ ਭਾਰੀ ਬਰਸਾਤ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ ਜਿਥੇ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅਜੇ ਭਾਰੀ ਬਰਸਾਤ ਹੋਣ ਬਾਰੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਉਥੇ ਵੀ ਦੱਸਿਆ ਗਿਆ ਹੈ ਕਿ 12 ਜਿਲਿਆ ਦੇ ਵਿੱਚ 13 ਜੁਲਾਈ ਨੂੰ ਬਰਸਾਤ ਹੋਣ ਦੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ।
ਜਦ ਕਿ ਅੰਬਾਲਾ ,ਯੁਮਨਾ ਨਗਰ ਅਤੇ ਪੰਚਕੂਲਾ ਦੇ ਵਿਚ ਵੀ ਭਾਰੀ ਬਰਸਾਤ 14 ਜੁਲਾਈ ਨੂੰ ਹੋ ਸਕਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਹਰਿਆਣਾ ਦੇ ਜੀਂਦ, ਰੋਹਤਕ, ਅਤੇ ਭਿਵਾਨੀ ਦੇ ਵਿੱਚ ਵੀ 10 ਜੁਲਾਈ ਨੂੰ ਅਲਰਟ ਜਾਰੀ ਕੀਤਾ ਗਿਆ ਹੈ।