ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਇਸ ਹੁੰਮਸ ਭਰੀ ਗਰਮੀ ਦੇ ਚਲਦਿਆਂ ਹੋਇਆਂ ਇਨ੍ਹਾਂ ਦਿਨਾਂ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਗਰਮੀ ਦੇ ਇਸ ਹੁੰਮਸ ਭਰੇ ਮੌਸਮ ਵਿੱਚ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਪਹਿਲਾਂ ਹੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਉਸਦੇ ਅਨੁਸਾਰ ਹੀ ਆਪਣਾ ਕੰਮ ਕਰ ਸਕਣ। ਹੁਣ ਪੰਜਾਬ ਵਿਚ ਅਗਲੇ ਦੋ ਦਿਨਾਂ ਵਿੱਚ ਪੈਣ ਵਾਲੇ ਮੀਂਹ ਬਾਰੇ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲਿਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਦੋ ਦਿਨਾਂ ਦੇ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਜਿੱਥੇ ਬੱਦਲ ਛਾਏ ਰਹਿਣਗੇ,ਉਥੇ ਹੀ ਕੁਝ ਜ਼ਿਲਿਆਂ ਦੇ ਵਿਚ ਭਾਰੀ ਬਰਸਾਤ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ ਦੋ ਦਿਨਾਂ ਤੱਕ ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ,ਲੁਧਿਆਣਾ ,ਕਪੂਰਥਲਾ ਅਤੇ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ,ਅੰਮ੍ਰਿਤਸਰ, ਹੁਸ਼ਿਆਰਪੁਰ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਿੱਚ ਭਾਰੀ ਬਰਸਾਤ ਹੋਵੇਗੀ।
ਇਸ ਤਰਾਂ ਹੀ ਜਿਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਹਲਕੀ ਤੇ ਦਰਮਿਆਨੀ ਬਰਸਾਤ ਹੋ ਸਕਦੀ ਹੈ ਉਨ੍ਹਾਂ ਵਿੱਚ ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਸ਼ਾਮਲ ਹਨ ਜਿਥੇ 15 ਜੁਲਾਈ ਤੋਂ ਬਾਅਦ ਮੌਸਮ ਸਾਫ਼ ਨਜ਼ਰ ਆਵੇਗਾ। ਬੀਤੇ ਕੱਲ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਜਿਥੇ ਧੁੱਪ ਦਾ ਆਉਣਾ-ਜਾਣਾ ਲੱਗਿਆ ਰਿਹਾ ਉਥੇ ਹੀ ਕਈ ਜਗ੍ਹਾ ਤੇ ਹਲਕੀ ਬਰਸਾਤ ਹੋਈ।
13 ਜੁਲਾਈ ਤੋਂ ਆਉਣ ਵਾਲੇ ਦੋ ਦਿਨਾਂ ਦੇ ਵਿਚ ਤੇਜ਼ ਬਰਸਾਤ ਹੋਣ ਦੀ ਖ਼ਬਰ ਵੀ ਹੁਣ ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾਕਟਰ ਮੋਹਨ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਕਿ ਪਹਾੜੀ ਖੇਤਰਾਂ ਦੇ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਵੀ ਵਧੇਰੇ ਬਰਸਾਤ ਹੋਣ ਦੇ ਆਸਾਰ ਦੱਸੇ ਗਏ ਹਨ। ਪੰਜਾਬ ਦੇ ਕੁਝ ਸ਼ਹਿਰਾਂ ਦੇ ਵਿਚ ਜਿੱਥੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਹਵਾ ਕੁਆਲਿਟੀ ਚੰਗੀ ਰਹੀ ਹੈ। ਉਥੇ ਹੀ ਇੱਕ ਜੂਨ ਤੋਂ ਲੈ ਕੇ 10 ਜੁਲਾਈ ਤੱਕ ਪੰਜਾਬ ਵਿੱਚ 94.1 MM ਬਰਸਾਤ ਦਰਜ ਕੀਤੀ ਗਈ ਹੈ ਜੋ ਕਿ 3 ਫੀਸਦੀ ਆਮ ਨਾਲੋਂ ਘੱਟ ਹੈ।