ਦੱਸ ਦੇਈਏ ਕੀ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੇ ਕੰਟਰੈਕਟ ਵਰਕਰਜ਼ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਹਨਾਂ ਮੁਲਾਜ਼ਮਾਂ ਵੱਲੋਂ ਤਨਖਾਹਾਂ ਅਤੇ ਪੱਕੇ ਰੁਜ਼ਗਰ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਅੱਜ ਪੰਜਾਬ ਭਰ ‘ਚ ਬਸ ਸਟੈਂਡਾਂ ‘ਤੇ 2 ਘੰਟਿਆਂ ਲਈ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ । ਫਿਰੋਜ਼ਪੁਰ, ਸੰਗਰੂਰ ਸਮੇਤ ਬਰਨਾਲਾ ਬੱਸ ਸਟੈਂਡ ਵੀ ਬੰਦ ਕਰਕੇ ਇਹਨਾਂ ਕਾਂਟਰੈਕਟ ਮੁਲਾਜਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਯੂਨੀਅਨ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਪੱਕੇ ਸਰਕਾਰੀ ਰੁਜਗਾਰ ਦੇਣ ਦੇ ਐਲਾਨ ਕੀਤੇ ਗਏ ਸਨ ਪਰ ਇਸਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਤੇ 1378 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਿਲੇਗਾ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਆਪਣੇ ਮਹਿਕਮੇ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਵਾਉਣ ਲਈ ਕਿਲੋਮੀਟਰ ਸਕੀਮ ਬੱਸਾਂ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ‘ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ।
ਉਹਨਾਂ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜਿਵੇ ਅੱਜ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ ਅਤੇ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 19 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰੋਡ ਬਲੌਕ ਅਤੇ ਹੜਤਾਲ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.