Home / ਦੁਨੀਆ ਭਰ / ਸਿੱਧੂ ਨੇ ਇਸ ਕਾਰਨ ਟਾਲੀ ਸੀ ਵਿਆਹ ਦੀ ਮਿਤੀ

ਸਿੱਧੂ ਨੇ ਇਸ ਕਾਰਨ ਟਾਲੀ ਸੀ ਵਿਆਹ ਦੀ ਮਿਤੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਸਾਨੂੰ ਸਦਾ ਲਈ ਛੱਡ ਗਿਆ ਸੀ। ਅੱਜ ਭਾਵੇਂ ਸਿੱਧੂ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਹਨ, ਪਰ ਅਜੇ ਵੀ ਆਪਣੇ ਫੈਨਜ਼ ਤੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਅਮਰ ਹਨ। ਸਿੱਧੂ ਮੂਸੇਵਾਲਾ ਨੇ ਇਸੇ ਸਾਲ ਵਿਆਹੇ ਜਾਣਾ ਸੀ, ਪਰ ਉਸ ਚਲੇ ਜਾਣ ਦੇ ਕੁਝ ਦਿਨ ਪਹਿਲਾਂ ਹੀ ਸਿੱਧੂ ਨੇ ਆਪਣੇ ਵਿਆਹ ਦੀ ਤਰੀਕ ਟਾਲ ਦਿੱਤੀ ਸੀ, ਆਖਿਰ ਸਿੱਧੂ ਨੇ ਅਜਿਹਾ ਕਿਉਂ ਕੀਤਾ ਇਸ ਦੀ ਵਜ੍ਹਾ ਜਾਣ ਕੇ ਤੁਸੀਂ ਵੀ ਭਾਵੁਕ ਹੋ ਜਾਵੋਗੇ।

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ, ਪਰ ਅਜੇ ਵੀ ਫੈਨਜ਼ ਉਨ੍ਹਾਂ ਨੂੰ ਭੁਲਾ ਨਹੀਂ ਸਕੇ ਹਨ। ਹਾਲ ਹੀ ‘ਚ ਉਨ੍ਹਾਂ ਦੇ ਵਿਆਹ ਨਾਲ ਜੁੜੀ ਇਕ ਵੱਡੀ ਅਪਡੇਟ ਵੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਨੇ ਆਪਣੇ ਜਾਣ ਤੋਂ ਕੁਝ ਦਿਨ ਪਹਿਲਾਂ ਆਪਣੇ ਵਿਆਹ ਦੀ ਤਰੀਕ ਟਾਲ ਦਿੱਤੀ ਸੀ। ਵਿਆਹ ਦੀ ਤਰੀਕ ਅੱਗੇ ਵਧਾ ਦਿੱਤੀ ਗਈ ਸੀ।

ਦੱਸ ਦਈਏ ਕਿ ਮੀਡੀਆ ਰਿਪੋਰਟਸ ਦੇ ਮੁਤਾਬਕ ਸਿੱਧੂ ਮੂਸੇਵਾਲਾ ਦਾ ਵਿਆਹ ਇਸ ਸਾਲ ਅਪ੍ਰੈਲ ‘ਚ ਹੋਣਾ ਸੀ ਪਰ ਮਾਰਚ ‘ਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਇਹ ਵਿਆਹ ਨਵੰਬਰ ਤੱਕ ਟਾਲ ਦਿੱਤਾ ਗਿਆ ਸੀ। ਇਸ ਬਾਰੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸਮਤ ਨੇ ਉਨ੍ਹਾਂ ਲਈ ਕੁਝ ਹੋਰ ਹੀ ਫੈਸਲਾ ਕੀਤਾ ਸੀ। ਵਿਆਹ ਅਪ੍ਰੈਲ ਮਹੀਨੇ ਤੋਂ ਨਵੰਬਰ ਮਹੀਨੇ ਤੱਕ ਟਾਲ ਦਿੱਤਾ ਗਿਆ ਅਤੇ 29 ਮਈ ਨੂੰ ਉਹ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ।

ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੀ ਭੈਣ ਗਾਇਕਾ ਅਫਸਾਨਾ ਖਾਨ ਵੀ ਨਜ਼ਰ ਆ ਰਹੀ ਹੈ। ਇਹ ਵੀਡੀਓ ਅਫਸਾਨਾ ਦੇ ਵਿਆਹ ਦਾ ਦੱਸਿਆ ਜਾ ਰਿਹਾ ਹੈ। ਜਿਸ ‘ਚ ਉਹ ਗੀਤ ਗਾਉਂਦੀ ਨਜ਼ਰ ਆ ਰਹੀ ਹੈ।

ਵੀਡੀਓ ‘ਚ ਸਿੱਧੂ ਮੂਸੇਵਾਲਾ ਨੂੰ ਆਪਣੀ ਭੈਣ ਨਾਲ ਪੋਜ਼ ਦਿੰਦੇ ਹੋਏ ਅਤੇ ਖੂਬ ਸਮਾਂ ਬਿਤਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਸਿੱਧੂ ਨੂੰ ਸਮਾਗਮ ਵਿੱਚ ਗਾਉਂਦੇ ਵੀ ਸੁਣਿਆ ਜਾ ਸਕਦਾ ਹੈ। ਫੈਨਜ਼ ਵੀ ਵੀਡੀਓ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਨੇ ਲਿਖਿਆ, “ਸਿੱਧੂ ਹਮੇਸ਼ਾ ਯਾਦਗਾਰ”, “ਲੈਜੈਂਡ ਅਸਲ ਵਿੱਚ ਕਦੇ ਨਹੀਂ ਮਰਦਾ”, “ਜੀਵਨ ਬਹੁਤ ਅਨਿਸ਼ਚਿਤ ਹੈ”।ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਦੇਖ ਕੇ ਉਨ੍ਹਾਂ ਦੇ ਫੈਨਜ਼ ਬੇਹੱਦ ਭਾਵੁਕ ਹੋ ਗਏ ਹਨ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …