Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸਿਮਰਜੀਤ ਸਿੰਘ ਮਾਨ ਬਾਰੇ ਆਈ ਵੱਡੀ ਖਬਰ

ਸਿਮਰਜੀਤ ਸਿੰਘ ਮਾਨ ਬਾਰੇ ਆਈ ਵੱਡੀ ਖਬਰ

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੋਂ ਹੀ ਪੰਜਾਬ ਦੀ ਸਿਆਸਤ ਲਗਾਤਾਰ ਭਖੀ ਹੋਈ ਹੈ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਆਪਣੀ ਵਿਰੋਧੀ ਪਾਰਟੀ ਉਪਰ ਲਗਾਤਾਰ ਕੀਤੇ ਜਾ ਰਹੇ ਹਨ। ਹੁਣ ਜਿੱਥੇ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੇ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਬੀਤੇ ਦਿਨੀਂ ਸੰਗਰੂਰ ਦੇ ਵਿੱਚ ਹੋਈਆਂ ਜਿਮਨੀ ਚੋਣਾਂ ਵਿੱਚ ਵੀ ਜਿੱਥੇ ਬਾਕੀ ਸਭ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਆਮ ਆਦਮੀ ਪਾਰਟੀ ਇਸ ਸੀਟ ਤੋਂ ਜਿੱਤ ਹਾਸਲ ਨਹੀਂ ਕਰ ਸਕੀ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਸੁਪ੍ਰੀਮੋ ਨਵੇਂ ਸੰਸਦ ਮੈਂਬਰ ਚੁਣੇ ਗਏ ਸਨ।

ਹੁਣ ਸਾਂਸਦ ਸਿਮਰਨਜੀਤ ਸਿੰਘ ਮਾਨ ਵਲੋ ਕਿਰਪਾਨ ਸੰਸਦ ਵਿੱਚ ਨਾ ਲੈ ਜਾਣ ਦੀ ਇਜਾਜ਼ਤ ਦਿੱਤੇ ਜਾਣ ਤੇ ਸਹੁੰ ਨਹੀਂ ਚੁੱਕੇ ਜਾਣ ਬਾਰੇ ਵੱਡਾ ਬਿਆਨ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਤੋ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਥੇ ਆਪਣੇ ਅਹੁਦੇ ਨੂੰ ਲੈਕੇ ਸਹੁੰ ਚੁੱਕਣ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿਤੀ ਗਈ ਹੈ। ਜਿੱਥੇ ਉਹ ਕਲ ਦਿੱਲੀ ਨੂੰ ਜਾਂਦੇ ਸਮੇਂ ਰਸਤੇ ਵਿਚ ਕਰਨਾਲ ਦੇ ਇਕ ਹੋਟਲ ਵਿਚ ਰੁਕੇ ਸਨ ਅਤੇ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਸਨ।

ਉਥੇ ਹੀ ਉਨ੍ਹਾਂ ਆਖਿਆ ਕਿ ਅਗਰ ਉਹਨਾਂ ਨੂੰ ਸੰਸਦ ਦੇ ਵਿਚ ਛੋਟੀ ਅਤੇ ਵੱਡੀ ਕ੍ਰਿਪਾਨ ਆਪਣੇ ਨਾਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਤਾਂ ਉਹ ਸਹੁੰ ਨਹੀਂ ਚੁੱਕਣਗੇ। ਜਿਸ ਤਰ੍ਹਾਂ ਉਨ੍ਹਾਂ ਵੱਲੋਂ ਪਿਛਲੀ ਵਾਰ ਕੀਤਾ ਗਿਆ ਸੀ। ਕਿਉਂਕਿ ਪਿਛਲੀ ਵਾਰ ਵੀ ਜਿਸ ਸਮੇਂ ਸਹੁੰ ਚੁੱਕਣ ਲਈ ਗਏ ਸਨ ਉਥੇ ਹੀ ਉਨ੍ਹਾਂ ਨੂੰ ਰੋਕਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਉਹ ਸਿੱਖ ਭਾਈਚਾਰੇ ਦੀ ਆਨ ਬਾਨ ਸ਼ਾਨ ਦੀ ਖਾਤਰ ਆਖਰੀ ਸਾਹ ਤੱਕ ਲੜਾਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਆਪਣੇ ਆਪ ਨੂੰ ਦੇਸ਼ ਭਗਤ ਆਖਿਆ ਜਾ ਰਿਹਾ ਹੈ ਉਨ੍ਹਾਂ ਹੀ ਕਾਂਗਰਸ ਅਤੇ ਭਾਜਪਾ ਦੇ ਨੇਤਾਵਾਂ ਵੱਲੋਂ ਭਾਰਤ ਨੂੰ ਛੋਟਾ ਕੀਤਾ ਜਾ ਰਿਹਾ ਹੈ ਜਿੱਥੇ ਚੀਨ ਅਤੇ ਪਾਕਿਸਤਾਨ ਨੂੰ ਕਾਫ਼ੀ ਹਿੱਸਾ ਦੇ ਦਿੱਤਾ ਗਿਆ ਹੈ ।

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …