ਦੇਸ਼ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਦੇਖਦਿਆਂ ਹੋਇਆਂ ਬਹੁਤ ਸਾਰੇ ਫੈਸਲੇ ਕੀਤੇ ਜਾਂਦੇ ਹਨ ਅਤੇ ਆਏ ਦਿਨ ਹੀ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਉਥੇ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਯਾਦਾਂ ਨੂੰ ਵੀ ਉਹਨਾਂ ਦਿਨਾਂ ਦੇ ਦੌਰਾਨ ਤਾਜ਼ਾ ਕੀਤਾ ਜਾਂਦਾ ਹੈ। ਜਿੱਥੇ ਗੁਰੂਆ ,ਪੀਰਾਂ ਦੇ ਨਾਲ ਸਬੰਧਤ ਦਿਨ ਤਿਉਹਾਰ ਮਨਾਏ ਜਾਂਦੇ ਹਨ ਅਤੇ ਲੋਕਾਂ ਵੱਲੋਂ ਧਾਰਮਿਕ ਸਥਾਨਾਂ ਉਪਰ ਨਤਮਸਤਕ ਹੋਇਆ ਜਾਂਦਾ ਹੈ। ਉਥੇ ਹੀ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਵੀ 15 ਅਗਸਤ ਨੂੰ ਉਚੇਚੇ ਤੌਰ ਤੇ ਸਮਾਗਮ ਕਰਵਾਏ ਜਾਂਦੇ ਹਨ। ਜਿੱਥੇ ਇਸ ਦੇਸ਼ ਲਈ ਕੁਰਬਾਨੀ ਦੇਣ ਵਾਲੇ ਦੇਸ਼ ਭਗਤਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ ਅਤੇ ਸਜਦਾ ਕੀਤਾ ਜਾਂਦਾ ਹੈ।
ਹੁਣ ਇਥੇ 15 ਅਗਸਤ ਨੂੰ ਛੁੱਟੀ ਨਹੀਂ ਹੋਵੇਗੀ ਜਿੱਥੇ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿਥੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਉਥੇ ਹੀ ਦੇਸ਼ ਭਰ ਵਿੱਚ ਹੋਣ ਜਾ ਰਹੇ ਜਸ਼ਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ 15 ਅਗਸਤ 2022 ਨੂੰ ਮਨਾਏ ਜਾ ਰਹੇ 75 ਵੇਂ ਆਜ਼ਾਦੀ ਦਿਵਸ ਦੇ ਮੌਕੇ ਤੇ ਸੂਬੇ ਅੰਦਰ ਛੁੱਟੀ ਨਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਜਿੱਥੇ ਹੁਣ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਜਿਸ ਕਾਰਨ ਉੱਤਰ ਪ੍ਰਦੇਸ਼ ਸੂਬੇ ਵਿਚ ਸਾਰੇ ਹੀ ਸਕੂਲ, ਕਾਲਜ,ਬਜ਼ਾਰ ਤੇ ਯੂਨੀਵਰਸਿਟੀਆਂ,ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰ ਬੰਦ ਨਹੀਂ ਕੀਤੇ ਜਾਣਗੇ।
ਉੱਥੇ ਹੀ ਇਸ ਬਾਰੇ ਸੂਬੇ ਅੰਦਰ 11 ਅਗਸਤ ਤੋਂ ਲੈ ਕੇ 17 ਅਗਸਤ ਤੱਕ ਇੱਕ ਹਫਤਾ ਆਜ਼ਾਦੀ ਦਾ ਜਸ਼ਨ ਮਨਾਇਆ ਜਾਵੇਗਾ ਅਤੇ ਸਾਰੀਆਂ ਸੰਸਥਾਵਾਂ ਅਤੇ ਘਰਾਂ ਦੇ ਵਿੱਚ ਲੋਕਾਂ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਅਜਿਹਾ ਮਾਹੌਲ ਹੋਣਾ ਚਾਹੀਦਾ ਹੈ ਕਿ ਸਾਰੀ ਦੁਨੀਆ ਇਸ ਦੀ ਚਰਚਾ ਕਰੇ। ਕਿਉਂਕਿ ਫਿਰ ਅਜਿਹਾ ਮੌਕਾ 25 ਸਾਲ ਬਾਦ ਮਿਲੇਗਾ।