ਹੁਣ ਪੰਜਾਬ ਸਰਕਾਰ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਖ਼ਤ ਹੋਵੇਗੀ ਅਤੇ ਇਹ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨਾ ਵੀ ਦੁੱਗਣਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ ਟ੍ਰੈਫਿਕ ਨਿਯਮਾਂ ਨਿਯਮਾਂ ਨੂੰ ਸਖ਼ਤ ਕੀਤੇ ਜਾਣ ਦਾ ਆਦੇਸ਼ ਜਾਰੀ ਹੋ ਗਿਆ ਹੈ। ਜਿਥੇ ਹੁਣ ਇਹਨਾਂ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਤੇ ਦੁੱਗਣਾ ਜੁਰਮਾਨਾ ਹੋਵੇਗਾ। ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕੀਤੇ ਜਾਣ ਤੇ ਜੁਰਮਾਨਾ ਕੀਤਾ ਜਾਵੇਗਾ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ ਕਰਨ ਦੇ ਦੋਸ਼ ਹੇਠ ਪਹਿਲੀ ਵਾਰ ਪੰਜ ਹਜ਼ਾਰ ਰੁਪਏ ਜੁਰਮਾਨਾ ਤੇ 3 ਮਹੀਨੇ ਬਾਅਦ ਲਾਇਸੰਸ ਮੁਅੱਤਲ ਕੀਤਾ ਜਾਵੇਗਾ।
ਇਸ ਤੋਂ ਬਾਅਦ ਦੂਜੀ ਵਾਰ ਗਲਤੀ ਕੀਤੇ ਜਾਣ ਤੇ ਦਸ ਹਜ਼ਾਰ ਰੁਪਏ ਦੇ ਤਿੰਨ ਮਹੀਨੇ ਲਈ ਲਾਇਸੰਸ ਮੁਅੱਤਲ ਹੋਵੇਗਾ। ਲਾਲ ਬੱਤੀ ਦੀ ਉਲੰਘਣਾ ਕਰਨ ਤੇ, ਵਧੇਰੇ ਰਫ਼ਤਾਰ, ਦੌਰਾਨ ਇਕ ਹਜ਼ਾਰ ਰੁਪਏ ਜੁਰਮਾਨਾ ਤੇ ਦੂਜੀ ਵਾਰ 2 ਹਜ਼ਾਰ ਰੁਪਏ ਜੁਰਮਾਨਾ, ਦੋਨੋਂ ਵਾਰ ਤਿੰਨ-ਤਿੰਨ ਮਹੀਨੇ ਲਈ ਲਾਇਸੰਸ ਮੁਅੱਤਲ, ਦੋ ਪਹੀਆ ਵਾਹਨ ਚਾਲਕਾਂ ਲਈ ਵੀ ਇਹ ਸਭ ਕੁਝ ਲਾਗੂ ਹੋਵੇਗਾ।
ਦੋ ਪਹੀਆ ਵਾਹਨ ਤੇ ਵਧੇਰੇ ਸਵਾਰੀ ਹੋਣ ਤੇ ਇਕ ਹਜ਼ਾਰ ਅਤੇ ਦੂਜੀ ਵਾਰ 2 ਹਜ਼ਾਰ ਜੁਰਮਾਨਾ ਹੋਵੇਗਾ। ਭਾਰ ਵਾਲੇ ਵਪਾਰਕ ਗੱਡੀਆਂ ਦੇ ਵਿੱਚ ਸਭ ਤੋਂ ਵਧੇਰੇ ਭਾਰ ਹੋਣ ਤੇ ਪਹਿਲੀ ਵਾਰ 20 ਹਜਾਰ, ਦੂਜੀ ਵਾਰ 40 ਹਜ਼ਾਰ ਰੁਪਏ, ਜਾਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਜੁਰਮਾਨਾ ਕੀਤਾ ਜਾਵੇਗਾ। ਇਸ ਸਭ ਵਾਸਤੇ ਕੈਮਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਸ ਨਾਲ ਸਭ ਤੇ ਨਜ਼ਰ ਰੱਖੀ ਜਾਵੇਗੀ