ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਕੇ ਕਈ ਤਰ੍ਹਾਂ ਦੇ ਹਾਦਸੇ ਹੋ ਰਹੇ ਹਨ। ਇਸ ਦੌਰਾਨ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰਾਸਤੀ ਮੋਤੀ ਮਹਿਲ ਦੀ ਚਾਰਦੀਵਾਰੀ ਦੀ ਇੱਕ ਕੰਧ ਭਾਰੀ ਮੀਂਹ ਕਰਕੇ ਢਹ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਕੰਧ ਦੀ ਚਿਨਾਈ ਗਾਰੇ ਨਾਲ ਕੀਤੀ ਗਈ ਸੀ। ਕਾਫੀ ਪੁਰਾਣੀ ਹੋਣ ਕਰਕੇ ਬੀਤੀ ਰਾਤ ਆਈ ਮੀਂਹ ਤੇ ਹਨੇਰੀ ਨਾਲ ਇਸ ਕੰਧ ਦਾ ਵੱਡਾ ਹਿੱਸਾ ਢਹਿ ਗਿਆ।ਦੱਸ ਦੇਈਏ ਕਿ ਬੀਤੇ ਸਾਲ ਜੁਲਾਈ ਵਿੱਚ ਵੀ ਪਏ ਭਾਰੀ ਮੀਂਹ ਕਰਕੇ ਕੈਪਟਨ ਸਾਹਿਬ ਦੇ ਮੋਤੀ ਮਹਿਲ ਦੀ ਕੰਧ ਦਾ ਪੰਜਾਹ ਫੁੱਟ ਦੇ ਕਰੀਬ ਹਿੱਸਾ ਗਿਰ ਗਿਆ ਸੀ,
ਜਿਸ ਨਾਲ ਮਹਿਲ ਦਾ ਨਜ਼ਾਰਾ ਦਿਸਣ ਲੱਗ ਗਿਆ ਸੀ।ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲ ਜ਼ਾਮ ਲਗਾਏ ਸਨ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ।
ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹਾਰ ਗਏ ਸਨ।