ਪੰਜਾਬ ਦੇ ਮਾਲਵੇ ਚ ਕਈ ਪਿੰਡਾਂ ਚ ਲਗਾਤਾਰ ਮੀਂਹ ਕਾਰਨ ਮਾੜੇ ਹਾਲ ਹਨ। ਆਉ ਦੇਖਦੇ ਹਾਂ ਪੂਰੀ ਵੀਡੀਓ। ਪੰਜਾਬ ‘ਚ ਮੰਗਲਵਾਰ ਯਾਨੀ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ ।
ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਐਤਵਾਰ ਸਵੇਰੇ ਅੱਠ ਤੋਂ ਦਸ ਵਜੇ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੰਮ੍ਰਿਤਸਰ ਵਿੱਚ 22 ਮਿਲੀਮੀਟਰ, ਰੋਪੜ ਵਿੱਚ 9 ਮਿਲੀਮੀਟਰ, ਲੁਧਿਆਣਾ ਵਿੱਚ 2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 5 ਮਿਲੀਮੀਟਰ ਅਤੇ ਮੋਗਾ ਵਿੱਚ ਇੱਕ ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਚੰਗੀ ਤੋਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ ‘ਚ ਰਹਿਣ ਦੀ ਉਮੀਦ ਹੈ।