ਕਾਫੀ ਲੰਮੇ ਅਰਸੇ ਬਾਅਦ ਸਿੱਧਾ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ ਕਿਉਂਕਿ ਕਰੋਨਾ ਦੇ ਦੌਰਾਨ ਕਾਫੀ ਲੰਮਾ ਸਮਾਂ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਹੁਣ ਸਕੂਲਾਂ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਖ਼ਤੀ ਵਰਤੀ ਜਾ ਰਹੀ ਹੈ ਉਥੇ ਹੀ ਸਾਰੇ ਅਧਿਆਪਕਾਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਅਤੇ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਪਰ ਸਰਕਾਰ ਵੱਲੋਂ ਕੁਝ ਅਜਿਹੇ ਐਲਾਨ ਕੀਤੇ ਜਾਣ ਦੇ ਨਾਲ ਮਾਪਿਆਂ ਅਤੇ ਬੱਚਿਆਂ ਦੇ ਵਿਚਕਾਰ ਡਰ ਦਾ ਮਾਹੌਲ ਅਤੇ ਚਿੰਤਾ ਵੀ ਵੇਖੀ ਜਾ ਰਹੀ ਹੈ। ਹੁਣ ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਲਈ ਕੁਝ ਸਖਤ ਦਿਸ਼ਾ-ਨਿਰਦੇਸ਼ ਜਾਰੀ ਹੋਏ ਹਨ ਜਿੱਥੇ ਮਾਪੇ ਪ੍ਰੇਸ਼ਾਨੀ ਵਿਚ ਪੈ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਅੰਦਰ 229 ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਇਸ ਸ਼ੈਸ਼ਨ ਦੌਰਾਨ 9ਵੀਂ ਅਤੇ 11 ਵੀ ਕਲਾਸ ਦੀ ਪੜ੍ਹਾਈ ਨਾ ਕਰਵਾਉਣ ਬਾਰੇ ਆਦੇਸ਼ ਜਾਰੀ ਕੀਤੇ ਹਨ , ਜਿੱਥੇ ਇਨ੍ਹਾਂ ਸਕੂਲਾਂ ਨੂੰ ਕਾਂਗਰਸ ਸਰਕਾਰ ਦੇ ਸਮੇਂ ਅਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਨਾ ਹੋਣ ਦੇ ਚਲਦਿਆਂ ਹੋਇਆਂ ਬੱਚਿਆਂ ਦੀ ਪੜ੍ਹਾਈ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਇਸ ਲਈ ਸਰਕਾਰ ਵੱਲੋਂ , ਅਤੇ ਸਿੱਖਿਆ ਵਿਭਾਗ ਵੱਲੋਂ ਨਵੀਆਂ ਕਲਾਸਾਂ ਇਸ ਸਾਲ ਨਾ ਲਗਾਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਇਨ੍ਹਾਂ ਸਕੂਲਾਂ ਦੇ ਵਿੱਚ ਅਗਲੀਆਂ ਕਲਾਸਾਂ ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ ਉਨ੍ਹਾਂ ਕਲਾਸਾਂ ਦੇ ਬੱਚਿਆਂ ਨੂੰ ਤਿੰਨ ਕਿਲੋਮੀਟਰ ਦੇ ਘੇਰੇ ਦੇ ਅੰਦਰ ਆਉਣ ਵਾਲੇ ਸਕੂਲਾਂ ਵਿਚ ਸਿਫਟ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਜਿਸ ਕਾਰਨ ਬਹੁਤ ਸਾਰੇ ਮਾਪਿਆਂ ਵੱਲੋਂ ਸਿੱਖਿਆ ਵਿਭਾਗ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ।ਕਿਉਂਕਿ ਹੁਣ ਵਿਦਿਆਰਥੀਆਂ ਦੀ ਚਾਰ-ਪੰਜ ਮਹੀਨੇ ਦੀ ਪੜ੍ਹਾਈ ਵੀ ਹੋ ਚੁੱਕੀ ਹੈ। ਵਿਦਿਆਰਥੀਆਂ ਵੱਲੋਂ ਜਿੱਥੇ ਅਪ੍ਰੈਲ ਤੋਂ ਦਾਖਲੇ ਲੈ ਗਏ ਸਨ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ ਸੀ।
ਉਥੇ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਗਰੇਡ ਕੀਤੇ ਗਏ ਸਕੂਲਾਂ ਦੇ ਵਿਚ ਹੁਣ ਇਨ੍ਹਾਂ ਬੱਚਿਆਂ ਦੀ ਸਮੱਸਿਆ ਨੂੰ ਲੈ ਕੇ ਮਾਪੇ ਚਿੰਤਾ ਵਿੱਚ ਦਿਖਾਈ ਦੇ ਰਹੇ ਹਨ। ਉਥੇ ਹੀ ਆਖਿਆ ਗਿਆ ਹੈ ਕਿ ਜਲਦੀ ਹੀ ਇਹਨਾਂ ਅਪਗਰੇਡ ਕੀਤੇ ਗਏ ਸਕੂਲਾਂ ਵਿਚ ਅਧਿਆਪਕਾਂ ਨੂੰ ਤੈਨਾਤ ਕਰ ਦਿੱਤਾ ਜਾਵੇਗਾ। ਜਿੱਤ ਤੋਂ ਬਾਅਦ ਬੱਚਿਆਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਵੇਗੀ।