ਇਨੀ ਦਿਨੀ ਬਰਸਾਤ ਦੇ ਮੌਸਮ ਦੇ ਚਲਦੇ ਹੋਏ ਲੋਕਾਂ ਨੂੰ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਪਹਿਲੀ ਵਾਰੀ ਗਰਮੀ ਤੋਂ ਭਾਰੀ ਰਾਹਤ ਮਿਲੀ ਹੈ। ਉਥੇ ਹੀ ਕਿਸਾਨਾਂ ਲਈ ਇਹ ਬਰਸਾਤ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਮੇਂ ਜਿਥੇ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀ ਬਿਜਾਈ ਕੀਤੀ ਗਈ ਹੈ। ਜਿਸ ਵਾਸਤੇ ਕਿਸਾਨਾਂ ਨੂੰ ਵਧੇਰੇ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਪੈਂਦੀ ਹੈ। ਉਥੇ ਹੀ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਦੇ ਚਲਦੇ ਹੋਏ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜੋ ਕਿ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੂੰ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਮੌਸਮ ਨੂੰ ਲੈ ਕੇ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਜਿੱਥੇ ਮੌਨਸੂਨ ਹਾਵੀ ਨਜ਼ਰ ਆ ਰਹੀ ਹੈ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਲਗਾਤਾਰ ਬਰਸਾਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਬਾਰਾਂ ਜਿਲਿਆਂ ਵਿਚ ਸ਼ੁਕਰਵਾਰ ਨੂੰ ਵਧੇਰੇ ਮੀਂਹ ਦਰਜ ਕੀਤਾ ਗਿਆ ਹੈ ਜਦਕਿ ਬਾਕੀ ਜ਼ਿਲ੍ਹਿਆਂ ਦੇ ਵਿਚ ਬਰਸਾਤ ਅਤੇ ਬੂੰਦਾਬਾਂਦੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਆਉਣ ਵਾਲੇ ਦਿਨਾਂ ਦੀ ਜਾਣਕਾਰੀ ਜਾਰੀ ਕਰਦੇ ਹੋਏ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਆਉਣ ਵਾਲੇ 24 ਘੰਟਿਆਂ ਦੇ ਵਿੱਚ ਭਾਰੀ ਬਰਸਾਤ ਹੋਵੇਗੀ।
ਅਤੇ ਅਗਸਤ ਮਹੀਨੇ ਦੇ ਵਿੱਚ ਵੀ ਇਸੇ ਤਰ੍ਹਾਂ ਵਧੇਰੇ ਬਰਸਾਤ ਹੋਣ ਦੀ ਉਮੀਦ ਜਾਹਿਰ ਕੀਤੀ ਗਈ ਹੈ। ਜਿੱਥੇ ਪੰਜਾਬ ਦੇ ਤਿੰਨ ਜ਼ਿਲ੍ਹੇ ਹੁਸ਼ਿਆਰਪੁਰ, ਮਾਨਸਾ ਅਤੇ ਮੋਗਾ ਦੇ ਵਿੱਚ ਘੱਟ ਬਰਸਾਤ ਦਰਜ ਕੀਤੀ ਗਈ ਹੈ ਜਿੱਥੇ 53 ਫੀਸਦੀ ਤੱਕ ਮੀਂਹ ਪਿਆ ਹੈ।
ਉੱਥੇ ਹੀ ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਬਰਸਾਤ ਜਲੰਧਰ, ਮੋਹਾਲੀ, ਅੰਮ੍ਰਿਤਸਰ, ਫਿਰੋਜ਼ਪੁਰ, ਬਰਨਾਲਾ, ਲੁਧਿਆਣਾ ਵਿੱਚ ਹੋਈ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਬਰਸਾਤ ਦੇ ਚਲਦਿਆਂ ਹੋਇਆਂ ਬਿਆਸ ਦਰਿਆ ਵਿੱਚ ਪਾਣੀ ਦੇ ਵਧੇ ਹੋਏ ਪੱਧਰ ਨੂੰ ਦੇਖਦੇ ਹੋਏ ਨੀਵੇਂ ਇਲਾਕੇ ਦੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਇਲਾਕੇ ਵਿੱਚ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।