ਤਰਕਸ਼ੀਲ ਸੁਸਾਇਟੀ ਪੰਜਾਬ, ਇੱਕ ਅਜਿਹੀ ਸੰਸਥਾ ਹੈ ਜੋ ਆਪਣੀਆਂ ਇਕਾਈਆਂ ਰਾਹੀਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਲੋਕਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਇਹ ਧਾਰਮਿਕ ਅੰਧਵਿਸ਼ਵਾਸਾਂ ਉੱਤੇ ਜ਼ੋਰਦਾਰ ਪ੍ਰਭਾਵ ਕਰਦੀ ਹੈ। ਇਹ ਇੱਕ ਜਨਤਕ ਸੰਗਠਨ ਹੈ ਅਤੇ ਇਸ ਵਿੱਚ ਕੰਮ ਕਰਨ ਦੀ ਕੁਝ ਸ਼ਰਤਾਂ ਨਾਲ ਹਰ ਇੱਕ ਨਾਗਰਿਕ ਨੂੰ ਖੁੱਲ੍ਹ ਹੈ। ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਣਾਉਣਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ।
ਇਸ ੳਦੇਸ਼ ਦੀ ਪ੍ਰਾਪਤੀ ਲਈ ਤਰਕਸ਼ੀਲ ਸੋਚ ਦੇ ਧਾਰਨੀ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਨੂੰ ਇੱਕ ਮੰਚ ਉੱਤੇ ਸੰਗਠਿਤ ਕਰਦੀ ਹੈ। ਹਰੇਕ ਤਰਕਸ਼ੀਲ ਮੈਂਬਰ ਦਾ ਇਹ ਸੰਵਿਧਾਨਿਕ ਫਰਜ਼ ਹੈ ਕਿ ਉਹ ਆਪਣੇ ਇਲਾਕੇ ਵਿੱਚ ਹਰ ਕਿਸਮ ਦੀ ਗੈਰ-ਵਿਗਿਆਨਿਕ ਜਾਪਦੀ ਗੱਲ ਉੱਤੇ ਨਜ਼ਰ ਰੱਖੇਗਾ। ਪੰਜਾਬ ਵਿੱਚ ਤਰਕਸ਼ੀਲ ਲਹਿਰ ਪੈਦਾ ਕਰਨ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਵੱਡਾ ਯੋਗਦਾਨ ਹੈ।ਤਰਕਸ਼ੀਲ ਸੁਸਾਇਟੀ ਦਾ ਉਦੇਸ਼ ਮੁੱਖ ਰੂਪ ਵਿੱਚ ਧਰਮ ਦੇ ਖੇਤਰ ਵਿੱਚ ਬਾਬਿਆਂ ਵੱਲੋਂ ਲੋਕਾਂ ਨੂੰ ਅੰਧਵਿਸ਼ਵਾਸ ਵਿੱਚ ਨੂੜ ਕੇ ਕੀਤੀ ਜਾ ਰਹੀ ਠੱਗੀ ਨੂੰ ਨੰਗਾ ਕਰਕੇ ਸੱਚ ਨੂੰ ਸਾਹਮਣੇ ਲਿਆਉਣਾ ਹੈ। ਤਰਕਸ਼ੀਲ ਸੁਸਾਇਟੀ ਬਿਲਕੁਲ ਧਰਾਤਲ ਤੇ ਜਾ ਕੇ ਕੇਸ ਹੱਲ ਕਰਦੀ ਹੈ ਜਿਹੜੇ ਆਮ ਲੋਕਾਂ ਲਈ ਬਹੁਤ ਗੁੰਝਲਦਾਰ ਹੁੰਦੇ ਹਨ।
ਇਹ ਆਪਣੀਆਂ ਇਕਾਈਆਂ ਰਾਹੀਂ ਜਾਗਰੂਕਤਾ ਵਿਦਿਆਰਥੀਆਂ ਵਿੱਚ ਵਿਗਿਆਨਕ ਵਿਚਾਰ ਅਤੇ ਚੇਤਨਾ ਲਿਆਉਣ ਲਈ ਸਕੂਲ ਪੱਧਰ ਤੇ ਸੈਮੀਨਾਰ ਅਤੇ ਪੁਸਤਕ ਪ੍ਰਦਰਸ਼ਨੀਆਂ ਲਾਉਂਦੀ ਹੈ। ਇਸ ਦਾ ਦਾਅਵਾ ਹੈ ਕਿ ਇਸ ਦੁਨੀਆ ‘ਚ ਕੋਈ ਗ਼ੈਬੀ ਸ਼ਕਤੀ ਨਹੀਂ ਹੈ। ਕੁਝ ਵੀ ਕੀਤਾ ਕਰਾਇਆ ਨਹੀਂ ਹੁੰਦਾ ਸਗੋਂ ਸਾਰੇ ਪੁੱਠੇ ਸਿੱਧੇ ਕੰਮ ਮਨੁੱਖ ਦੇ ਆਪੇ ਹੀ ਕੀਤੇ ਹੁੰਦੇ ਹਨ।। ਧੰਨਵਾਦ ਜੀ। ਵੀਡੀਓ ਵੱਧ ਤੋਂ ਵੱਧ ਸ਼ੇਅਰ ਕਰੋ।