ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ। ਭਾਰਤ ਤਿਉਹਾਰਾਂ ਦਾ ਦੇਸ਼ ਹੈ। ਹਰ ਕੌਮ ਦੇ ਆਪੋ ਅਪਣੇ ਤਿਉਹਾਰ ਹਨ ਅਤੇ ਅਪਣੇ ਤਿਉਹਾਰਾਂ ਨੂੰ ਮਨਾਉਣਾ ਵੀ ਚਾਹੀਦਾ ਹੈ ਪਰ ਕਿਸੇ ਹੋਰ ਕੌਮ ਦੇ ਤਿਉਹਾਰ ਨੂੰ ਅਪਣਾ ਕੇ ਮਨਾਉਣਾ ਗੋਦ ਲਏ ਮਤਰਏ ਪੁੱਤਰ ਵਰਗਾ ਲਗਦਾ ਹੈ।
ਮੈਂ ਪਾਠਕਾਂ ਨਾਲ ਰਖੜੀ ਦੇ ਤਿਉਹਾਰ ਬਾਰੇ ਅਪਣੇ ਵਿਚਾਰ ਸਾਂਝੇ ਕਰਨੇ ਚਾਹੁੰਦਾ ਹਾਂ ਜੋ ਪੰਜਾਬ ਵਿਚ ਵੀ ਸਾਰੇ ਭਾਰਤ ਵਾਂਗ ਅਗੱਸਤ ਦੇ ਮਹੀਨੇ ਵਿਚ ਮਨਾਇਆ ਜਾਂਦਾ ਹੈ। ਇਸ ਦਿਨ ਪੈਸੇ ਦੀ ਖ਼ੂਬ ਬਰਬਾਦੀ ਹੁੰਦੀ ਹੈ ਕਿਉਂਕਿ ਬਾਜ਼ਾਰ ਵਿਚ ਦੁਕਾਨਾਂ ਵਾਲੇ ਇਸ ਦਿਨ ਭੈਣਾਂ ਦੀ ਰਖਿਆ ਦੇ ਨਾਂ ਤੇ ਇਕ-ਇਕ ਰੁਪਏ ਦੇ ਧਾਗੇ ਨੂੰ ਵੀ 20-25 ਰੁਪਏ ਵਿਚ ਵੇਚਦੇ ਹਨ।
ਇਥੋਂ ਤਕ ਕਿ ਅਮੀਰਾਂ ਦੇ ਚੋਜਾਂ ਨੇ ਇਸ ਰਖੜੀ ਦੀ ਕੀਮਤ ਲੱਖਾਂ ਰੁਪਏ ਤੋਂ ਵੀ ਟਪਾ ਦਿਤੀ ਜਿਸ ਨੂੰ ਵੇਖ ਕੇ ਆਮ ਵਰਗ ਵੀ ਅਪਣੀ ਲੁੱਟ ਕਰਾਉਣ ਤੋਂ ਪਿੱਛੇ ਨਹੀਂ ਰਹਿੰਦਾ ਅਤੇ ਨਾਲ ਹੀ ਇਸ ਦਿਨ ਲੱਖਾਂ ਰੁਪਏ ਦੇ ਹਿਸਾਬ ਨਾਲ ਜ਼ਹਿਰ ਵਾਲੀ ਮਠਿਆਈ ਵੀ ਬਾਜ਼ਾਰਾਂ ਵਿਚ ਵਿਕ ਜਾਂਦੀ ਹੈ।।
ਪਾਠਕਾਂ ਨੂੰ ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਰਖੜੀ ਨਾਂ ਦੇ ਤਿਉਹਾਰ ਦਾ ਸਿੱਖ ਧਰਮ ਨਾਲ ਕੋਈ ਵੀ ਸਬੰਧ ਨਹੀਂ ਹੈ ਪਰ ਵਪਾਰੀ ਲੋਕਾਂ ਨੇ ਗੁਰੂ ਨਾਨਕ ਨੂੰ ਭੈਣ ਨਾਨਕੀ ਦੇ ਗੁੱਟ ਤੇ ਰਖੜੀ ਬਨ੍ਹਵਾਉਂਦੇ ਦੀ ਤਸਵੀਰ ਬਣਾ ਕੇ ਸਿੱਖ ਧਰਮ ਨੂੰ ਵੀ ਇਸ ਵਹਿਮੀ ਤਿਉਹਾਰ ਨਾਲ ਜੋੜ ਦਿਤਾ ਹੈ ਕਿਉਂਕਿ ਸਿੱਖ ਧਰਮ ਵਿਚ ਸਾਡੇ ਗੁਰੂਆਂ ਨੇ ਔਰਤ ਨੂੰ ਆਦਮੀ ਤੋਂ ਵੀ ਉੱਪਰ ਦਾ ਦਰਜਾ ਦਿਤਾ ਹੈ। ਫਿਰ ਉਹ ਅਪਣੇ ਧਰਮ ਦੀਆਂ ਔਰਤਾਂ ਨੂੰ ਐਨਾ ਨਿਰਬਲ ਕਿਵੇਂ ਸਮਝਣਗੇ ਕਿ ਉਨ੍ਹਾਂ ਦੀ ਰਾਖੀ ਸਿਰਫ਼ ਉਨ੍ਹਾਂ ਦੇ ਭਰਾ ਹੀ ਕਰ ਸਕਦੇ ਹੋਣ? ਇਕ ਪਾਸੇ ਸਾਡੇ ਸਮਾਜ ਦਾ ਬੁੱਧੀਜੀਵੀ ਵਰਗ ਚੀਕ ਚੀਕ ਕੇ ਕਹਿ ਰਿਹਾ ਹੈ ਕਿ ਔਰਤ ਕਿਸੇ ਪਾਸੇ ਵੀ ਆਦਮੀ ਨਾਲੋਂ ਘੱਟ ਜਾਂ ਮਾੜੀ ਨਹੀਂ। ਫਿਰ ਇਹ ਤਿਉਹਾਰ ਤਾਂ ਔਰਤ ਨੂੰ ਅਬਲਾ ਹੀ ਦਰਸਾਉਂਦਾ ਹੈ ਕਿਉਂਕਿ ਇਸ ਤਿਉਹਾਰ ਮੁਤਾਬਕ ਉਹ ਅਪਣੀ ਸੁਰੱਖਿਆ ਆਪ ਨਹੀਂ ਕਰ ਸਕਦੀ।