ਪੰਜਾਬ ਗੁਰੂ ਪੀਰਾਂ ਦੀ ਧਰਤੀ ਹੈ। ਪੰਜਾਬ ਚ ਗੰਦੀ ਰਾਜਨੀਤੀ ਕਰਕੇ ਕਈ ਨੌਜਵਾਨ ਗਲਤ ਕੰਮਾਂ ਚ ਫਸ ਗਏ ਹਨ। ਆਉ ਦੇਖਦੇ ਹਾਂ ਇਸ ਨੌਜਵਾਨ ਦੀ ਕਹਾਣੀ ਜੋ ਨਰਕ ਚੋ ਨਿਕਲ ਕੇ ਸਵਰਗ ਭਰੀ ਜਿੰਦਗੀ ਚ ਵਾਪਸ ਆਇਆ ਹੈ ਆਪਣੇ ਪਾਪਾ ਦੇ ਤੁਰ ਜਾਣ ਬਾਅਦ। ਆਉ ਸੁਣਦੇ ਹਾਂ ਪੂਰੀ ਵੀਡੀਓ।।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ[1] ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ।[2] ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦਾ ਸਭ ਤੋਂ ਵੱਡਾ ਉਦਯੋਗ ਖੇਤੀਬਾੜੀ ਹੈ। ਇਹ ਭਾਰਤ ਦਾ ਸਭ ਤੋਂ ਵੱਡਾ ਕਣਕ ਉਤਪਾਦਕ ਹੈ। ਕਣਕ ਦੀ ਸਭ ਤੋਂ ਵੱਧ ਪੈਦਾਵਾਰ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁੰਦੀ ਹੈ। ਪੰਜਾਬ ਵਿੱਚ ਏਸ਼ਿਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਹੈ। ਪੰਜਾਬ ਵਿੱਚ ਹੋਰ ਵੀ ਪ੍ਰਮੁੱਖ ਉਦਯੋਗ: ਵਿਗਿਆਨਕ ਸਾਜ਼ਾਂ, ਖੇਤੀਬਾੜੀ, ਖੇਡ ਅਤੇ ਬਿਜਲੀ ਸੰਬੰਧੀ ਮਾਲ, ਸਿਲਾਈ ਮਸ਼ੀਨਾਂ, ਮਸ਼ੀਨ ਸੰਦਾਂ, ਸਟਾਰਚ, ਸਾਈਕਲਾਂ, ਖਾਦਾਂ ਵਰਗੀਆਂ ਵਸਤਾਂ ਦਾ ਨਿਰਮਾਣ, ਵਿੱਤੀ ਰੁਜ਼ਗਾਰ, ਸੈਰ-ਸਪਾਟਾ ਅਤੇ ਦਿਉਦਾਰ ਦੇ ਤੇਲ ਅਤੇ ਖੰਡ ਦਾ ਉਤਪਾਦਨ, ਹਨ। ਪੂਰੇ ਭਾਰਤ ਵਿੱਚ ਪੰਜਾਬ ਵਿਖੇ ਸਭ ਤੋਂ ਵੱਧ ਇਸਪਾਤ ਦੇ ਰਿੜ੍ਹਵੀਆਂ ਮਿੱਲਾਂ ਦੇ ਕਾਰਖਾਨੇ ਹਨ ਜੋ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਇਸਪਾਤ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਹਨ। ਇਸ ਨੂੰ ਸਟੀਲ ਦਾ ਘਰ ਵੀ ਕਿਹਾ ਜਾਂਦਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.