ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਭਲਾਈ ਲਈ ਕਈ ਪ੍ਰਕਾਰ ਦੀਆਂ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਜਾਂਦੀ ਹੈ । ਜਿਸਦਾ ਲਾਭ ਦੇਸ਼ ਦੇ ਨਾਗਰਿਕਾਂ ਨੂੰ ਮਿਲਦਾ ਹੈ । ਸਰਕਾਰ ਦੇ ਵੱਲੋਂ ਹਮੇਸ਼ਾਂ ਉਪਰਾਲੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਲਾਭ ਮਿਲ ਸਕਣ , ਜਿਹੜੇ ਲੋਕ ਆਪਣੀ ਜ਼ਿੰਦਗੀ ਵਿੱਚ ਆਤਮ ਨਿਰਭਰ ਬਣਨਾ ਚਾਹੁੰਦੇ ਹਨ । ਇਸੇ ਵਿਚਾਲੇ ਹੁਣ ਜਿਨ੍ਹਾਂ ਲੋਕਾਂ ਦਾ ਵਿਆਹ ਹੋ ਚੁੱਕਿਆ ਹੈ ਉਨ੍ਹਾਂ ਲਈ ਸਰਕਾਰ ਵੱਲੋਂ ਇਕ ਅਜਿਹੀ ਯੋਜਨਾ ਲਿਆਂਦੀ ਗਈ ਹੈ , ਜਿਸਦੇ ਚੱਲਦੇ ਵਿਆਹੇ ਜੋੜਿਆਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ।
ਦਰਅਸਲ ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਿਆਹੇ ਜੋਡ਼ਿਆਂ ਨੂੰ ਤੋਹਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਵਿਆਹੇ ਹੋਏ ਜੋੜਿਆਂ ਨੂੰ 72 ਹਜ਼ਾਰ ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਹਾਲਾਂਕਿ ਇਸ ਲਈ ਸਾਰੇ ਵਿਆਹੇ ਜੋਡ਼ਿਆਂ ਨੂੰ ਦੋ ਸੌ ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਵਾਉਣਾ ਪਵੇਗਾ । ਸਰਕਾਰ ਨੇ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਇਹ ਸਕੀਮ ਨੈਸ਼ਨਲ ਪੈਨਸ਼ਨ ਯੋਜਨਾ ਦੇ ਤਹਿਤ ਸ਼ੁਰੂ ਕੀਤੀ ਸੀ। ਪਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਦੇ ਤਹਿਤ ਰਜਿਸਟਰ ਕਰਨ ਲਈ ਤੁਹਾਡਾ ਬੈਂਕ ਖਾਤਾ ਅਤੇ ਆਧਾਰ ਕਾਰਡ ਹੋਣਾ ਬਹੁਤ ਲਾਜ਼ਮੀ ਹੈ ।
ਸਕੀਮ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਕੁਝ ਹੀ ਮਿੰਟਾਂ ਵਿੱਚ ਪੂਰੀ ਹੋ ਜਾਵੇਗੀ। ਇਸ ਸਕੀਮ ਦੇ ਮੁਤਾਬਕ ਜੇ ਕੋਈ ਵਿਅਕਤੀ ਤੀਹ ਸਾਲ ਦਾ ਹੈ ਤਾਂ ਉਸ ਨੂੰ ਇਸ ਸਕੀਮ ਵਿੱਚ ਸੌ ਰੁਪਏ ਪ੍ਰਤੀ ਮਹੀਨਾ ਨਿਵੇਸ਼ ਕਰਨਾ ਪਵੇਗਾ , ਯਾਨੀ ਕਿ ਇੱਕ ਸਾਲ ਵਿੱਚ ਬਾਰਾਂ ਸੌ ਰੁਪਏ ਜਮ੍ਹਾਂ ਕਰਨੇ ਪੈ ਰਹੇ ਇਸ ਤਰ੍ਹਾਂ ਕਰਨ ਨਾਲ ਸੱਠ ਸਾਲ ਦੀ ਉਮਰ ਤਕ ਤੁਹਾਡੀ ਕੁੱਲ ਛੱਤੀ ਹਜ਼ਾਰ ਰੁਪਏ ਦੀ ਰਾਸ਼ੀ ਸਰਕਾਰ ਕੋਲ ਜਮ੍ਹਾਂ ਹੋ ਜਾਵੇਗੀ।
ਇਸ ਆਧਾਰ ਤੇ ਤੁਹਾਨੂੰ ਹਰ ਮਹੀਨੇ ਤਿੱਨ ਹਜ਼ਾਰ ਰੁਪਏ ਦੀ ਪੈਨਸ਼ਨ ਮਿਲਿਆ ਕਰੇਗੀ । ਪਤੀ-ਪਤਨੀ ਦੋਵੇਂ ਇਸ ਦਾ ਹਿੱਸਾ ਬਣ ਜਾਂਦੇ ਹਨ, ਤਾਂ ਦੋਵਾਂ ਨੂੰ ਇਸ ਤਰ੍ਹਾਂ ਕੁੱਲ 6000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ। ਇਸ ਦਾ ਮਤਲਬ ਹੈ ਕਿ ਤੁਸੀਂ ਆਪਣੀ ਪਤਨੀ ਦੇ ਨਾਲ 72000 ਰੁਪਏ ਸਾਲਾਨਾ ਪ੍ਰਾਪਤ ਕਰਨ ਦੇ ਹੱਕਦਾਰ ਹੋਵੋਗੇ।