ਵੱਡੀ ਖਬਰ ਆ ਰਹੀ ਹੈ ਬੀਬੀਆਂ ਬਾਰੇ ਜਾਣਕਾਰੀ ਅਨੁਸਾਰ ਅੱਜ ਰੱਖੜੀ ਵਾਲੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਵਿੱਚ ਸੀਟੀਯੂ ਦੀਆਂ ਬੱਸਾਂ ਵਿੱਚ ਔਰਤਾਂ ਮੁਫ਼ਤ ਸਫ਼ਰ ਕਰ ਰਹੀਆਂ ਹਨ। ਇਹ ਸਹੂਲਤ ਬੁੱਧਵਾਰ ਰਾਤ 12 ਵਜੇ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਇਹ ਯਾਤਰਾ ਪੂਰੇ ਦਿਨ ਲਈ ਔਰਤਾਂ ਤੇ ਕੁੜੀਆਂ ਲਈ ਸੀਟੀਯੂ ਵਿੱਚ ਸਫ਼ਰ ਹੈ। ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਸੀਟੀਯੂ ਬੱਸ ਦੀ ਮੁਫ਼ਤ ਸੇਵਾ ਦਾ ਲਾਭ ਲੈ ਰਹੀ ਹੈ।
ਦੱਸ ਦਈਏ ਕਿ
ਔਰਤਾਂ ਨੂੰ ਏਸੀ ਤੇ ਨਾਨ-ਏਸੀ ਦੋਵਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਲਾਭ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ ਨੂੰ ਇਹ ਛੋਟ ਦਿੱਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਲਾਭ ਪਿਛਲੇ ਸਾਲ ਵੀ ਦਿੱਤਾ ਗਿਆ ਸੀ। ਇਸ ਸਾਲ ਵੀ ਇਸ ਨੂੰ ਜਾਰੀ ਰੱਖਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ।
ਦੱਸ ਦਈਏ ਕਿ ਅੱਜ ਰੱਖੜੀ ਵਾਲੇ ਦਿਨ ਵੀ ਪੰਜਾਬ ਦੀਆਂ ਬੱਸਾਂ ਵਿੱਚ ਔਰਤਾਂ ਦਾ ਸਫ਼ਰ ਮੁਫ਼ਤ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਦੀਆਂ ਔਰਤਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਚੰਡੀਗੜ੍ਹ ਦਾ ਸਕਣਗੀਆਂ। ਚੰਡੀਗੜ੍ਹ ਤੋਂ ਪੰਚਕੂਲਾ ਤੇ ਮੋਹਾਲੀ ਤੱਕ ਔਰਤਾਂ ਸੀਟੀਯੂ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਰਹੀਆਂ ਹਨ। ਭੈਣਾਂ ਸੀਟੀਯੂ ਦੀਆਂ ਬੱਸਾਂ ਵਿੱਚ ਸਫ਼ਰ ਕਰਦੇ ਹੋਏ ਪੰਚਕੂਲਾ ਤੇ ਮੋਹਾਲੀ ਤੋਂ ਚੰਡੀਗੜ੍ਹ ਵਾਪਸ ਵੀ ਆ ਸਕਣਗੀਆਂ।