ਦੱਸ ਦੇਈਏ ਕੀ ਪੰਜਾਬ ਦੇ ਵਿੱਚ ਬਹੁਤ ਸਾਰੇ ਬਜੁਰਗਾਂ ਨੂੰ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ।ਤੁਹਾਨੂੰ ਦੱਸ ਦਈਏ ਕਿ ਲੱਗਭਗ 20 ਲੱਖ ਦੇ ਕਰੀਬ ਬਜ਼ੁਰਗਾਂ ਨੂੰ ਪੈਨਸ਼ਨ ਮਿਲਦੀ ਹੈ।ਹੁਣ ਪੰਜਾਬ ਸਰਕਾਰ ਦੁਆਰਾ ਇੱਕ ਨਵਾਂ ਐਲਾਨ ਬੁਢਾਪਾ ਪੈਨਸ਼ਨ ਸੰਬੰਧੀ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਹਨਾਂ ਦੇ ਘਰਾਂ ਵਿੱਚ ਬਜ਼ੁਰਗ ਦੀ ਮੌਤ ਵੀ ਹੋ ਜਾਂਦੀ ਹੈ, ਪਰ ਫਿਰ ਵੀ ਉਹ ਉਸਦੇ ਹਿੱਸੇ ਦੀ ਪੈਨਸ਼ਨ ਲੈਂਦੇ ਰਹਿੰਦੇ ਹਨ।ਹੁਣ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਹਰ ਇੱਕ ਬਜੁਰਗ ਨੂੰ ਤਿੰਨ ਮਹੀਨੇ ਬਾਅਦ ਆਪਣੇ ਜ਼ਿੰਦਾ ਹੋਣ ਦਾ ਸਬੂਤ ਦੇਣਾ ਪਵੇਗਾ ਤਾਂ ਹੀ ਅਗਲੇ ਮਹੀਨੇ ਦੀ ਪੈਨਸ਼ਨ ਉਨ੍ਹਾਂ ਨੂੰ ਮਿਲਿਆ ਕਰੇਗੀ।
ਹਰ ਪਿੰਡ ਦੇ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਤੁਹਾਡੇ ਘਰ ਆ ਕੇ ਬਜ਼ੁਰਗਾਂ ਦੇ ਕਾਗਜ਼-ਪੱਤਰ ਦੇਖੇ ਜਾਇਆ ਕਰਨਗੇ।ਇਸ ਤਰ੍ਹਾਂ ਸਰਕਾਰ ਵੱਲੋਂ ਹਰ ਤਿੰਨ ਮਹੀਨੇ ਬਾਅਦ ਬਜ਼ੁਰਗਾਂ ਦੇ ਜ਼ਿੰਦਾ ਹੋਣ ਦਾ ਸਬੂਤ ਮੰਗਿਆ ਜਾਵੇਗਾ।ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਾਵੇਗਾ ਅਤੇ ਓਸ ਦੀ ਪੈਨਸ਼ਨ ਬੰਦ ਕਰ ਦਿੱਤੀ ਜਾਵੇਗੀ।