ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ {ਪੰਨਾ 678}
ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧। ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।
ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨। ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩। ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.