ਇਸ ਵਾਰ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ ਉਥੇ ਹੀ ਲੋਕਾਂ ਨੂੰ ਭਾਰੀ ਗਰਮੀ ਦੇ ਚਲਦਿਆਂ ਹੋਇਆ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦੇ ਨਾਲ ਜੂਝਣਾ ਪਿਆ ਹੈ। ਇਸ ਗਰਮੀ ਦੇ ਚਲਦੇ ਹੋਇਆ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਇਸ ਗਰਮੀ ਦੇ ਕਾਰਣ ਨੁਕਸਾਨ ਹੋਇਆ ਹੈ। ਉਥੇ ਹੀ ਬੀਤੇ ਕੁਝ ਦਿਨਾਂ ਤੋਂ ਹੋਣਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਅੱਜ ਪੂਰੇ ਦਿਨ ਦੀ ਗਰਮੀ ਨੇ ਲੋਕਾਂ ਨੂੰ ਇਕ ਵਾਰ ਫਿਰ ਵਧੇਰੇ ਗਰਮੀ ਦਾ ਅਹਿਸਾਸ ਕਰਵਾ ਦਿੱਤਾ ਹੈ,ਤੇ ਅੱਜ ਬਹੁਤ ਹੀ ਗਰਮ ਦਿਨ ਰਿਹਾ ਹੈ।
ਹੁਣ ਪੰਜਾਬ ਚ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਉਥੇ ਹੀ ਮੌਸਮ ਵਿਭਾਗ ਦੇ ਮੁਖੀ ਡਾਕਟਰ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ, ਕਿ ਆਉਣ ਵਾਲੇ ਦੋ ਦਿਨਾਂ ਦੇ ਦੌਰਾਨ ਜਿੱਥੇ ਬਰਸਾਤ ਹੋਵੇਗੀ ਉਥੇ ਹੀ ਸੂਬੇ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਵੀ ਮਿਲ ਜਾਵੇਗੀ।
ਜੁਲਾਈ ਮਹੀਨੇ ਦੇ ਵਿੱਚ ਜਿੱਥੇ ਵਧੇਰੇ ਬਰਸਾਤ ਹੋਈ ਹੈ ਉਥੇ ਹੀ ਅਗਸਤ ਮਹੀਨੇ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਵਿਚ ਬਰਸਾਤ ਹੋਣ ਦੇ ਆਸਾਰ ਦੱਸੇ ਗਏ ਹਨ। ਜਲੰਧਰ , ਪਠਾਨਕੋਟ, ਮੁਕੇਰੀਆ ਅਤੇ ਗੁਰਦਾਸਪੁਰ ਸਮੇਤ ਕਈ ਜਗ੍ਹਾ ਤੇ ਜਿੱਥੇ ਵੀਰਵਾਰ ਨੂੰ ਬਰਸਾਤ ਹੋਈ ਹੈ ਉਥੇ ਹੀ ਕਈ ਜਗਾ ਤੇ ਬਦਲ ਵੀ ਛਾਏ ਰਹੇ ਹਨ। ਆਉਣ ਵਾਲੇ ਦੋ ਦਿਨਾਂ ਦੇ ਵਿਚ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਇਨ੍ਹਾਂ ਦੋ ਦਿਨਾਂ ਦੇ ਦੌਰਾਨ ਬਰਸਾਤ ਹੋਣ ਦਾ ਅਨੁਮਾਨ ਵੀ ਦੱਸਿਆ ਗਿਆ ਹੈ।
ਉਥੇ ਹੀ ਹਿਮਾਚਲ ਦੇ ਵਿਚ ਹੋਣ ਵਾਲੀ ਬਰਸਾਤ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆ ਭਾਰੀ ਨੁਕਸਾਨ ਵੀ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਮੀਂਹ ਦਾ ਅਲਰਟ ਹਿਮਾਚਲ ਵਿੱਚ ਵੀ ਜਾਰੀ ਕੀਤਾ ਗਿਆ ਹੈ।