ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ {ਪੰਨਾ 673}
ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ।
ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।