Home / ਦੁਨੀਆ ਭਰ / ਬੀਬੀਆਂ ਇਹ ਕਥਾ ਜਰੂਰ ਸੁਣਨ ਜੀ

ਬੀਬੀਆਂ ਇਹ ਕਥਾ ਜਰੂਰ ਸੁਣਨ ਜੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਬੀਬੀਆਂ ਜਰੂਰ ਸੁਣਨ ਜੀ ਇਹ ਕਥਾ ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

new

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

newhttps://punjabiinworld.com/wp-admin/options-general.php?page=ad-inserter.php#tab-4

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!