Home / ਦੁਨੀਆ ਭਰ / ਬਜੁਰਗ ਜੋੜੇ ਨੇ ਕੀਤਾ ਵੱਡਾ ਦਾਨ

ਬਜੁਰਗ ਜੋੜੇ ਨੇ ਕੀਤਾ ਵੱਡਾ ਦਾਨ

ਲੁਧਿਆਣਾ ਵਿੱਚ ਬਜ਼ੁਰਗ ਜੋੜੇ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਾਨ ਕੀਤੀ ਡੇਢ ਕਰੋੜ ਦੀ ਕੋਠੀ। ਲੁਧਿਆਣਾ (Ludhiana News) ਦੇ ਇੱਕ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਦਾਨ ਦਿੱਤੇ ਜਾਣ ਦੀ ਖ਼ਬਰਾਂ ਹੈ। ਇਹ ਦਾਨ ਇਸ ਜੋੜੇ ਵੱਲੋਂ ਆਪਣੀ ਕੋਠੀ ਦਾ ਦਿੱਤਾ ਗਿਆ ਹੈ, ਜੋ ਕਿ ਡੇਢ ਕਰੋੜ ਰੁਪਏ ਦੀ ਹੈ। ਆਸ ਪਾਸ ਦੇ ਲੋਕਾਂ ਵਿੱਚ ਇਸ ਦਾਨ ਦੀ ਖ਼ੂਬ ਚਰਚਾ ਹੋ ਰਹੀ ਹੈ। ਪਰਿਵਾਰ ਮੁਤਾਬਕ ਉਨ੍ਹਾਂ ਦੇ ਕੋਈ ਔਲਾਦ ਨਹੀਂ ਹੈ ਅਤੇ ਰਿਸ਼ਤੇਦਾਰਾਂ ਨੇ ਜ਼ਮੀਨ ‘ਤੇ ਅੱਖ ਰੱਖੀ ਹੋਈ ਸੀ।

new

ਦੱਸ ਦਈਏ ਕਿ ਸਿੱਖ ਧਰਮ ਚ ਸੇਵਾ ਦਾ ਬਹੁਤ ਜਿਆਦਾ ਮਹੱਤਵ ਹੈ। ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644 ਸੇਵਾ ਦੀਆਂ ਕਈ ਕਿਸਮਾ ਹਨ।

ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ। ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345 ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ।

newhttps://punjabiinworld.com/wp-admin/options-general.php?page=ad-inserter.php#tab-4

ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748 ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ। ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!