Home / ਦੁਨੀਆ ਭਰ / ਇਹ ਬਾਪੂ ਦੀ ਮੱਦਦ ਜਰੂਰ ਕਰੋ

ਇਹ ਬਾਪੂ ਦੀ ਮੱਦਦ ਜਰੂਰ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ । ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ {ਪੰਨਾ 709}

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।

ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …