ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਸਵੇਰੇ ਦਿੱਲੀ ਵਿਖੇ ਦੇ ਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪੂਰੇ ਹੋ ਗਏ । ਉਹ ਆਪਣੇ ਘਰ ਫੋਨ ‘ਤੇ ਗੱਲ ਕਰ ਰਹੇ ਸੀ ਕਿ ਉਸੇ ਸਮੇਂ ਉਨ੍ਹਾਂ ਨੂੰ ਅਟੈਕ ਆਇਆ ਅਤੇ ਉਹ ਪੂਰੇ ਹੋ ਗਏ । ਅਵਤਾਰ ਸਿੰਘ ਹਿੱਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ ਅਤੇ ਉਨ੍ਹਾਂ ਦੀ ਰਿਹਾਇਸ਼ ਦਿੱਲੀ ਵਿੱਚ ਹੈ।।
ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿਤ ਸਦੀਵੀਂ ਵਿਛੋੜਾ ਦੇ ਗਏ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।।
ਦੱਸ ਦਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੁੱਖ ਸਾਂਝਾ ਕੀਤਾ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਦੁੱਖ ਹੋਇਆ। ਸਮੁੱਚੇ ਸ਼੍ਰੋਮਣੀ ਅਕਾਲੀ ਦਲ ਵਲੋਂ, ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਪੰਥ ਅਤੇ ਪਾਰਟੀ ਦੀ ਭਲਾਈ ਲਈ ਪਾਏ ਉਨ੍ਹਾਂ ਦੇ ਯੋਗਦਾਨ ਲਈ ਹਿੱਤ ਸਾਬ੍ਹ ਜੀ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਵਾਹਿਗੁਰੂ ਪਰਿਵਾਰ ਨੂੰ ਸਬਰ ਤੇ ਸ਼ਕਤੀ ਦੇਣ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.