ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ *ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ {ਪੰਨਾ 668}
ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।
ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.