Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਚ ਮੀਂਹ ਬਾਰੇ ਆਈ ਵੱਡੀ ਖਬਰ

ਪੰਜਾਬ ਚ ਮੀਂਹ ਬਾਰੇ ਆਈ ਵੱਡੀ ਖਬਰ

ਪੰਜਾਬ ਵਿੱਚ ਇਸ ਹਫ਼ਤੇ ਵੀ ਥੋੜ੍ਹੇ-ਥੋੜ੍ਹੇ ਮੀਂਹ ਦਾ ਦੌਰ ਜਾਰੀ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪ ਨਗਰ ਅਤੇ ਐਸਏਐਸ ਨਗਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ ਮੰਗਲਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪ ਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਪੈ ਸਕਦਾ ਹੈ।

ਬੁੱਧਵਾਰ ਨੂੰ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਨੂੰ ਛੱਡ ਕੇ ਬਾਕੀ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਵੀਰਵਾਰ ਨੂੰ ਪੂਰੇ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਬਾਅਦ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੌਸਮ ਦਾ ਮਿਜਾਜ਼ ਘੱਟ-ਵੱਧ ਹੀ ਰਹੇਗਾ। ਫਿਲਹਾਲ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ, ਰਾਜ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕਾਂਕ ਚੰਗੀ ਤੋਂ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ ‘ਚ ਰਹਿਣ ਦੀ ਉਮੀਦ ਹੈ।ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ………………

ਅੰਮ੍ਰਿਤਸਰ- ਅੰਮ੍ਰਿਤਸਰ ‘ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰਾ ਹਫ਼ਤਾ ਅਸਮਾਨ ਬੱਦਲਵਾਈ ਰਹੇਗਾ। ਸੋਮਵਾਰ ਤੋਂ ਵੀਰਵਾਰ ਦੇ ਦੌਰਾਨ, ਗਰਜ ਨਾਲ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ।

ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ 74 ਹੈ।

Check Also

13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ

ਪੰਜਾਬ ਵਿਚ ਮਾਸਮੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ …