Home / ਦੁਨੀਆ ਭਰ / ਗੁਰੂਦੁਆਰਾ ਸਾਹਿਬ ਇਹ ਚੀਜ ਦਾਨ ਕਰੋ

ਗੁਰੂਦੁਆਰਾ ਸਾਹਿਬ ਇਹ ਚੀਜ ਦਾਨ ਕਰੋ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ । ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

new

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643} ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643}

ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਪੰਨਾ 643} ਅਰਥ: ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ {ਪੰਨਾ 643}ਪਦਅਰਥ: ਸੈਣ ਸਜਣ = ਭਲੇ ਮਨੁੱਖ। ਅਨਦਿਨੁ = ਹਰ ਰੋਜ਼।

newhttps://punjabiinworld.com/wp-admin/options-general.php?page=ad-inserter.php#tab-4

ਅਰਥ: ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ)ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ {ਪੰਨਾ 643}
ਪਦਅਰਥ: ਵੇਕਾਰ = ਮੰਦੇ ਕੰਮ। ਅਰਥ: ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!