Home / ਦੁਨੀਆ ਭਰ / ਦਸ਼ਮੇਸ਼ ਪਿਤਾ ਜੀ ਦੀ ਅਨੋਖੀ ਭਵਿੱਖਬਾਣੀ

ਦਸ਼ਮੇਸ਼ ਪਿਤਾ ਜੀ ਦੀ ਅਨੋਖੀ ਭਵਿੱਖਬਾਣੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ।

new

ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩। ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ {ਪੰਨਾ 546}

ਪਦਅਰਥ: ਕੋਟਿਕ = ਕ੍ਰੋੜਾਂ। ਸੁਣਿ = ਸੁਣਿ ਕੇ। ਜਪਤ = ਜਪਦਿਆਂ। ਸਗਲੇ = ਸਾਰੇ। ਸੋਹੰਤ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ। ਤਾ ਕੀ = ਉਹਨਾਂ ਦੀ। ਮਹਿਮਾ = ਵਡਿਆਈ। ਕਿਤ = ਕਿਤਨੀ? ਗਨਾ = ਗਨਾਂ, ਮੈਂ ਗਿਣਾਂ। ਸਦ = ਸਦਾ। ਸੁਭ = ਭਲੇ, ਭਾਗਾਂ ਵਾਲੇ। ਦਿਵਸ = ਦਿਨ। ਗਹਿ = ਫੜ ਕੇ। ਕੰਠਿ = ਗਲ ਨਾਲ।੪।
ਅਰਥ: ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ।

newhttps://punjabiinworld.com/wp-admin/options-general.php?page=ad-inserter.php#tab-4

ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!