Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਅੱਜ ਕੱਲ੍ਹ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਵਿਦੇਸ਼ੀ ਧਰਤੀ ਤੇ ਜਾ ਕੇ ਸੈਟਲ ਹੋਣਾ ਚਾਹੁੰਦਾ ਹੈ । ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਵੱਖੋ ਵੱਖਰੇ ਢੰਗ ਅਪਨਾਏ ਜਾਂਦੇ ਹਨ ਕਿ ਕਿਸੇ ਨਾ ਕਿਸੇ ਪ੍ਰਕਾਰ ਦੇ ਨਾਲ ਵਿਦੇਸ਼ੀ ਧਰਤੀ ਤੇ ਜਾਇਆ ਜਾ ਸਕੇ । ਇਸੇ ਵਿਚਾਲੇ ਹੁਣ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿਉਂਕਿ ਕੈਨੇਡਾ ਦੀ ਟਰੂਡੋ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਦੁਨੀਆਂ ਭਰ ਵਿਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਵਿਚਾਲੇ ਹੁਣ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ ।

ਇਕ ਸਰਕਾਰੀ ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਕੈਨੇਡਾ ਵਿੱਚ ਦਾਖ਼ਲ ਹੋਣ ਲਈ ਹੁਣ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ ਸੂਤਰਾਂ ਮੁਤਾਬਕ ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ । ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਸਤੰਬਰ ਦੇ ਅੰਤ ਤੱਕ ਇਸ ਫੈਸਲੇ ਸਬੰਧੀ ਐਲਾਨ ਕਰ ਸਕਦੇ ਹਨ । ਜ਼ਿਕਰਯੋਗ ਹੈ ਕਿ ਜਿੱਥੇ ਪੂਰੀ ਦੁਨੀਆ ਭਰ ਦੇ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਮਾਮਲੇ ਵਧ ਰਹੇ ਹਨ ।

ਜਿਸਦੇ ਚਲਦੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਰ ਕੈਨੇਡਾ ਸਰਕਾਰ ਦੇ ਵੱਲੋਂ ਹੁਣ ਇਹ ਵੱਡੀ ਰਾਹਤ ਲੋਕਾਂ ਨੂੰ ਦਿੱਤੀ ਜਾ ਸਕਦੀ ਹੈ । ਸੂਤਰਾਂ ਦੇ ਹਵਾਲੇ ਤੋਂ ਇਹ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਾਂਗ ਕੈਨੇਡਾ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਟੀਕਾਕਰਨ ਸਰਟੀਫਿਕੇਟ ਦਿਖਾਉਣਾ ਜ਼ਰੂਰੀ ਹੁੰਦਾ ਹੈ । ਹਾਲਾਂਕਿ ਹਾਲੇ ਤੱਕ ਅਮਰੀਕਾ ਨੇ ਟੀਕਾਕਰਨ ਨੂੰ ਖ਼ਤਮ ਕਰਨ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਹੈ ਕਿ ਕੀ ਉਹ 30 ਸਤੰਬਰ ਤਕ ਵੀ ਅਜਿਹਾ ਕਦਮ ਚੁੱਕਣਗੇ ਜਾਂ ਨਹੀਂ। ਪਰ ਖਾਸ ਖਬਰ ਹੈ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਕਿਉਂਕਿ ਜਲਦ ਹੀ ਹੁਣ ਕੈਨੇਡਾ ਜਾਣ ਸਬੰਧੀ ਐਲਾਨ ਸਰਕਾਰ ਵੱਲੋਂ ਕੀਤਾ ਜਾ ਸਕਦਾ ਹੈ ।

error: Content is protected !!