Home / ਦੁਨੀਆ ਭਰ / ਮਾਨ ਸਰਕਾਰ ਬਾਰੇ ਆਈ ਤਾਜਾ ਖਬਰ

ਮਾਨ ਸਰਕਾਰ ਬਾਰੇ ਆਈ ਤਾਜਾ ਖਬਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਅਤੇ ਕਿਹਾ ਕਿ ਸਿਰਫ ਪਾਰਦਰਸ਼ੀ ਜਾਂਚ ਹੀ ਕੇਸ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ।ਅਕਾਲੀ ਆਗੂ ਨੇ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਕਿਸੇ ਭਾਜਪਾ ਆਗੂ ਜਾਂ ਕਿਸੇ ਵਿਚੋਲੇ ਨੇ ਆਪ ਵਿਧਾਇਕਾਂ ਨੂੰ ਹਰੇਕ ਲਈ 25 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਜਿਹੋ ਜਿਹਾ ਦਾਅਵਾ ਮੰਤਰੀਆਂ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਕੀਤਾ ਸੀਉਹਨਾਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਫਿਰ ਕੇਸ ਵਿਚ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਆਪ ਵੱਲੋਂ ਲਗਾਏ ਦੋਸ਼ ਗਲਤ ਪਾਏ ਜਾਂਦੇ ਹਨ।।

new

ਤਾਂ ਫਿਰ ਮੰਤਰੀਆਂ ਦੇ ਨਾਲ ਨਾਲ ਉਹਨਾਂ ਵਿਧਾਇਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਲੋਕਾਂ ਨੂੰ ਮੁਰਖ ਬਣਾਇਆ ਤੇ ਲੋਕਾਂ ਦੇ ਫਤਵੇ ਦਾ ਅਪਮਾਨ ਕੀਤਾ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਦੀਆਂ ਤਰਜੀਹਾਂ ’ਤੇ ਰਾਜਨੀਤੀ ਡਰਾਮਾ ਕਰਨ ਵਾਸਤੇ ਸੱਦੇ ਵਿਸ਼ੇਸ਼ ਸੈਸ਼ਨ ਲਈ ਪ੍ਰਵਾਨਗੀ ਵਾਪਸ ਲੈ ਕੇ ਬਿਲਕੁਲ ਸਹੀ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਥੇ ਹੀ ਰੁਕਣ ਨਹੀਂ ਚਾਹੀਦਾ ਬਲਕਿ ਦੋਸ਼ਾਂ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣੇ ਚਾਹੀਦੇ ਹਨ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!