ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ। ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨। ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩। ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ ‘ਜਿਨ’ ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, “ਪ੍ਰਭ ਜੀ ਬਸਹਿ ਸਾਧ ਕੀ ਰਸਨਾ”}। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.